ਜ਼ੀਰਕਪੁਰ (ਮੁਹਾਲੀ), 5 ਅਗਸਤ (ਮੇਜਰ ਅਲੀ) - ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ੀਰਕਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 115 ਗ੍ਰਾਮ ਕਮਰਸ਼ੀਅਲ ਮਾਤਰਾ ਦੀ ਆਈਸ ਡਰੱਗ (ਮੇਥਾਮਫੇਟਾਮਾਈਨ) ਸਮੇਤ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਐੱਸ.ਐੱਸ.ਪੀ. ਐੱਸ.ਏ.ਐੱਸ. ਨਗਰ (ਮੋਹਾਲੀ) ਹਰਮਨਦੀਪ ਹਾਂਸ (ਆਈ.ਪੀ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਐੱਸ.ਪੀ. ਜ਼ੀਰਕਪੁਰ ਗਜਲਪ੍ਰੀਤ ਕੌਰ (ਆਈ.ਪੀ.ਐੱਸ.) ਦੀ ਅਗਵਾਈ ਹੇਠ ਥਾਣਾ ਜ਼ੀਰਕਪੁਰ ਦੇ ਮੁਖੀ ਇੰਸਪੈਕਟਰ ਜਸਵੀਰ ਸਿੰਘ ਦੀ ਨਿਗਰਾਨੀ ਵਿਚ ਪੁਲਿਸ ਟੀਮ ਨੇ 200 ਫੁੱਟ ਰੋਡ ਨੇੜੇ ਨਾਕਾਬੰਦੀ ਦੌਰਾਨ ਇਹ ਕਾਰਵਾਈ ਕੀਤੀ।
ਪੁਲਿਸ ਨੇ ਗੌਤਮ ਕੁਮਾਰ (34) ਪੁੱਤਰ ਜਗਦੀਸ਼ ਸਿੰਘ ਵਾਸੀ ਪੀਰਬਾਦ ਵਾਘਰਾ, ਥਾਣਾ ਤਿਤਾਵੀ, ਜ਼ਿਲ੍ਹਾ ਮੁਜ਼ੱਫਰਨਗਰ (ਉੱਤਰ ਪ੍ਰਦੇਸ਼) ਨੂੰ ਕਾਬੂ ਕਰਕੇ ਉਸ ਕੋਲੋਂ 115 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ। ਇਸ ਸੰਬੰਧੀ ਥਾਣਾ ਜ਼ੀਰਕਪੁਰ ਵਿਚ ਐਨ.ਡੀ.ਪੀ.ਐੱਸ. ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਮੁਲਜ਼ਮ ਦਾ ਦੋ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਅਹਿਮ ਜਾਣਕਾਰੀਆਂ ਮਿਲਣ ਦੀ ਉਮੀਦ ਹੈ।
ਥਾਣਾ ਮੁਖੀ ਇੰਸਪੈਕਟਰ ਜਸਵੀਰ ਸਿੰਘ ਨੇ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਗੈਰ-ਕਾਨੂੰਨੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਤਾਜ਼ਾ ਖ਼ਬਰਾਂ
Free
115 ਗ੍ਰਾਮ ਆਈਸ ਡਰੱਗ ਸਮੇਤ ਤਸਕਰ ਕਾਬੂ
ਜ਼ੀਰਕਪੁਰ (ਮੁਹਾਲੀ), 5 ਅਗਸਤ (ਮੇਜਰ ਅਲੀ) - ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ੀਰਕਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 115 ਗ੍ਰਾਮ ਕਮਰਸ਼ੀਅਲ ਮਾਤਰਾ ਦੀ ਆਈਸ ਡਰੱਗ...
ਅਜੀਤ ਡੈਸਕ
05-08-2026