06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਆਮ ਆਦਮੀ ਪਾਰਟੀਵਲੋਂ ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਅੱਗੇ ਧਰਨਾ ਨਿਰੰਤਰ ਜਾਰੀ

ਚੰਡੀਗੜ੍ਹ, 6 ਅਗਸਤ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਅੱਗੇ ਨਿਰੰਤਰ ਧਰਨਾ ਜਾਰੀ ਹੈ। ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਔਰਤਾਂ ਵਲੋਂ ਵੀ ਸ਼ਮੂਲੀਅਤ...

ਅਜੀਤ ਡੈਸਕ 06-08-2026

ਚੰਡੀਗੜ੍ਹ, 6 ਅਗਸਤ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਅੱਗੇ ਨਿਰੰਤਰ ਧਰਨਾ ਜਾਰੀ ਹੈ। ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਔਰਤਾਂ ਵਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ । ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਸਿੰਘ ਦੀ ਅਗਵਾਈ ਹੇਠ ਦੱਤੇ ਜਾ ਰਹੇ ਜਿਸ ਧਰਨੇ ਵਿਚ ਇਹ ਦੋਸ਼ ਲਾਇਆ ਜਾ ਰਿਹਾ ਹੈ ਤੇ ਚੰਡੀਗੜ੍ਹ ਨਗਰ ਨਿਗਮ ਵਿਚ ਭਾਜਪਾ ਕਾਰਜ ਪ੍ਰਣਾਲੀ ਤੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ। ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਿਰਫ ਦੋ ਪੰਨਿਆਂ ਦੇ ਟੇਬਲ ਏਜੰਡੇ ਰਾਹੀਂ 227 ਕਰੋੜ ਰੁਪਏ ਦਾ ਪ੍ਰਸਤਾਵ ਪਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਪ੍ਰਸਤਾਵ ਨੂੰ ਨਾ ਤਾਂ ਪਹਿਲਾਂ ਕੌਂਸਲਰਾਂ ਨਾਲ ਸਾਂਝਾ ਕੀਤਾ ਗਿਆ ਤੇ ਨਾ ਇਸ ਤੇ  ਵਿਸਤਾਰ ਨਾਲ ਕੋਈ ਚਰਚਾ ਕਰਨ ਦਾ ਹੀ ਮੌਕਾ ਦਿੱਤਾ ਗਿਆ।

ਪਿਛਲੀ ਖ਼ਬਰ ਭਾਰੀ ਮੀਂਹ ਤੋਂ ਬਾਅਦ ਸੜਕ ਧੱਸੀ, 20 ਫੁੱਟ ਡੂੰਘਾ ਟੋਆ ਬਣਿਆ ਅਗਲੀ ਖ਼ਬਰ ਲੋਕ ਭਵਨ ਵੱਲ ਵੱਧ ਰਹੇ 'ਆਪ' ਵਰਕਰਾਂ ਉੱਪਰ ਪਾਣੀ ਦੀਆਂ ਬੁਛਾੜਾਂ