06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ੍ਰੀ ਦਰਬਾਰ ਸਾਹਿਬ ਤੋਂ ਲਾਈਵ ਗੁਰਬਾਣੀ ਪ੍ਰਸਾਰਨ ਦਾ ਏਕਾਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਦਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਦਰਬਾਰ ਸਾਹਿਬ ਤੋਂ ਇਕ ਟੀ.ਵੀ ਚੈਨਲ ਦੁਆਰਾ ਅੱਜ....

ਅਜੀਤ ਡੈਸਕ 06-08-2026

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਦਰਬਾਰ ਸਾਹਿਬ ਤੋਂ ਇਕ ਟੀ.ਵੀ ਚੈਨਲ ਦੁਆਰਾ ਅੱਜ ਕੀਤੇ ਗਏ ਲਾਈਵ ਗੁਰਬਾਣੀ ਪ੍ਰਸਾਰਨ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਗੁਰਬਾਣੀ ਪ੍ਰਸਾਰਨ ਦਾ ਏਕਾਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਕੋਲ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਨਿੱਜੀ ਟੀਵੀ ਚੈਨਲ ਤੋਂ ਜੋ ਸ੍ਰੀ ਦਰਬਾਰ ਸਾਹਿਬ ਤੋਂ ਲਾਈਵ ਗੁਰਬਾਣੀ ਪ੍ਰਸਾਰਨ ਕੀਤਾ ਗਿਆ ਹੈ ਉਹ ਗੈਰ ਕਾਨੂੰਨੀ ਹੈ ਅਤੇ ਇਸ ਲਈ ਕਿਸੇ ਨੂੰ ਸ਼੍ਰੋਮਣੀ ਕਮੇਟੀ ਵਲੋਂ ਇਜਾਜ਼ਤ ਨਹੀਂ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਉਕਤ ਚੈਨਲ ਵਲੋਂ ਬੀਤੇ ਦਿਨ ਗੁਰਬਾਣੀ ਪ੍ਰਸਾਰਨ ਸਬੰਧੀ ਇਕ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜਿਆ ਗਿਆ ਸੀ, ਪਰ ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧੀ ਪ੍ਰਸਾਰਨ ਲਈ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਉਕਤ ਟੀਵੀ ਚੈਨਲ ਨੂੰ ਸ਼੍ਰੋਮਣੀ ਕਮੇਟੀ ਵਲੋਂ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਚੱਲ ਰਿਹਾ ਚੈਨਲ ਨਾਲ ਗੁਰਬਾਣੀ ਪ੍ਰਸਾਰਨ ਦਾ ਕਰਾਰਨਾਮਾ ਖ਼ਤਮ ਹੋ ਚੁੱਕਾ ਹੈ ਪਰ ਉਨ੍ਹਾਂ ਨੂੰ ਅਜੇ ਸੈਟਲਾਈਟ ਚੈਨਲ ਤੋਂ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਦਿੱਤੇ ਗਏ ਹਨ, ਜਦੋਂ ਕਿ ਉਨ੍ਹਾਂ ਦੇ ਸੈਟਅਪ ਦੀ ਵਰਤੋਂ ਨਾਲ ਬਿਨ੍ਹਾਂ ਕੋਈ ਖ਼ਰਚ ਕੀਤਿਆਂ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਯੂਟੀਊਬ ਚੈਨਲ ਤੋਂ ਗੁਰਬਾਣੀ ਪ੍ਰਸਾਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੁਝ ਇਕ ਹੋਰ ਚੈਨਲ ਵਲੋਂ ਵੀ ਗੁਰਬਾਣੀ ਪ੍ਰਸਾਰਨ ਸਬੰਧੀ ਪੱਤਰ ਮਿਲਿਆ ਹੈ, ਪਰ ਇਸ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਉਂਦੇ ਸਮੇਂ ਵਿਚ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕਿਸੇ ਦੀ ਸ਼ਹਿ ਤੇ ਗੁਰਬਾਣੀ ਪ੍ਰਸਾਰਨ ਦੇ ਬਹਾਨੇ ਸ਼੍ਰੋਮਣੀ ਕਮੇਟੀ ਨੂੰ ਜਾਣ ਬੁਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਵੀ ਮੌਜੂਦ ਸਨ।

ਪਿਛਲੀ ਖ਼ਬਰ ਸੰਗਤ ਮੰਡੀ ਵਿਖੇ ਲੋਕ ਮਿਲਣੀ, ਇਕ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਤਹਿਲਕਾ ਮੈਗਜ਼ੀਨ ਦੇ ਸੰਸਥਾਪਕ ਤਰੁਣ ਤੇਜਪਾਲ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ 10 ਸਾਲ ਕੈਦ ਦੀ ਸਜ਼ਾ