ਟਾਂਗਰਾ (ਅੰਮ੍ਰਿਤਸਰ), 6 ਅਗਸਤ (ਹਰਜਿੰਦਰ ਸਿੰਘ ਕਲੇਰ)- ਥਾਣਾ ਖਲਚੀਆਂ ਅਧੀਨ ਪਿੰਡ ਨਾਨਕਪੁਰਾ ਨੇੜੇ ਭੋਰਸੀ ਵਿਖੇ ਗੁਰਦੁਆਰਾ ਸਾਹਿਬ ਅੰਦਰ ਇਕ ਵਿਅਕਤੀ ਵਲੋਂ ਦਾਖ਼ਲ ਹੋ ਕੇ ਪੀੜਾ ਆਸਨ ਉੱਪਰ ਸੌਂ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਚਰਚਾ ਦਾ ਮਾਹੌਲ ਬਣ ਗਿਆ।
ਘਟਨਾ ਦਾ ਪਤਾ ਲੱਗਦਿਆਂ ਹੀ ਗੁਰਦੁਆਰਾ ਸਾਹਿਬ ਵਿਚ ਮੌਜੂਦ ਸੰਗਤਾਂ ਨੇ ਉਕਤ ਵਿਅਕਤੀ ਨੂੰ ਮੌਕੇ ’ਤੇ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।