06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਕੂਲ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਟ੍ਰੈਫਿਕ ਪੁਲਿਸ 30 ਚਲਾਨ ਕੱਟੇ

ਦਿੜ੍ਹਬਾ ਮੰਡੀ (ਸੰਗਰੂਰ), 6 ਅਗਸਤ (ਹਰਬੰਸ ਸਿੰਘ ਛਾਜਲੀ, ਜਸਵੀਰ ਸਿੰਘ ਔਜਲਾ)- ਡਿਪਟੀ ਕਮਿਸ਼ਨਰ ਪੂਨਮਦੀਪ ਕੌਰ...

ਅਜੀਤ ਡੈਸਕ 06-08-2026

ਦਿੜ੍ਹਬਾ ਮੰਡੀ (ਸੰਗਰੂਰ), 6 ਅਗਸਤ (ਹਰਬੰਸ ਸਿੰਘ ਛਾਜਲੀ, ਜਸਵੀਰ ਸਿੰਘ ਔਜਲਾ)- ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐਸ.ਐਸ.ਪੀ., ਡਾ.ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਨੀਤ ਕੌਰ ਅਤੇ ਡੀ.ਐਸ.ਪੀ (ਟ੍ਰੈਫਿਕ) ਤੇਜਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਨੀਤੀ ਤਹਿਤ ਸਬ-ਡਵੀਜ਼ਨ ਦਿੜ੍ਹਬਾ ਵਿਖੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ।

ਥਾਣੇਦਾਰ ਪਵਨ ਕੁਮਾਰ ਇੰਚਾਰਜ ਜ਼ਿਲ੍ਹਾ ਟ੍ਰੈਫਿਕ ਪੁਲਿਸ ਸੰਗਰੂਰ, ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਟਰੈਫਿਕ ਪੁਲਿਸ ਸੰਗਰੂਰ, ਸਹਾਇਕ ਥਾਣੇਦਾਰ ਰਾਮ ਪ੍ਰਤਾਪ, ਲੇਡੀ.ਹੌਲ.ਬੇਅੰਤ ਕੌਰ ਅਤੇ ਬਾਲ ਸੁਰੱਖਿਆ ਦਫ਼ਤਰ ਵਲੋਂ ਅਮਨਦੀਪ ਸਿੰਘ ਅਤੇ ਗਗਨਦੀਪ ਗਰਗ ਵਲੋਂ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਸਕੂਲ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕਰੀਬ 30 ਚਲਾਨ ਕੱਟੇ ਗਏ।

ਅਧੂਰੇ ਦਸਤਾਵੇਜ ਵਾਲੀਆਂ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਬੱਸਾਂ ਦਾ ਨਿਰੀਖਣ ਕੀਤਾ ਗਿਆ। ਹਦਾਇਤ ਕੀਤੀ ਗਈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਸੀ ਦੀ ਇੰਨ-ਬਿੰਨ ਪਾਲਨਾ ਕੀਤੀ ਜਾਵੇ। ਕਿਉਂਕਿ ਸਕੂਲੀ ਬੱਸਾਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਸਕੂਲ ਬੱਸਾਂ/ਵੈਨਾਂ ਵਿਚ ਮੁਢਲੀਆਂ ਸਹੂਲਤਾਂ ਫਸਟਏਡ ਬਾਕਸ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰਾ, ਅਟੈਂਡੈਂਟ (ਲੇਡੀ/ਜੈਂਟਸ) ਆਦਿ ਹੋਣਾ ਚਾਹੀਦਾ ਹੈ। ਸਰਕਾਰੀ ਨੰਬਰ ਪਲੇਟ, ਫਿਟਨੈਸ ਸਰਟੀਫਿਕੇਟ, ਬੀਮਾਂ, ਰਜਿਸਟ੍ਰੇਸ਼ਨ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ ਆਦਿ ਦਾ ਹੋਣਾ ਵੀ ਲਾਜ਼ਮੀ ਹੈ।

ਪਿਛਲੀ ਖ਼ਬਰ ਬੁਲਟ ਮੋਟਰਸਾਈਕਲ ਤੇ ਈ.ਰਿਕਸ਼ਾ ਦੀ ਟੱਕਰ ਵਿਚ ਈ ਰਿਕਸ਼ਾ ਚਾਲਕ ਗੰਭੀਰ ਜ਼ਖਮੀ ਅਗਲੀ ਖ਼ਬਰ ਪੱਟੀ ਤੋਂ ਹਲਕਾ ਇੰਚਾਰਜ ਜੱਸਾ ਪੱਟੀ ਵਲੋਂ ਸੜਕ ਦਾ ਉਦਘਾਟਨ ਕੀਤਾ ਗਿਆ