07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਲੁਧਿਆਣਾ ਵਿਚ ਸੜਕ ਧੱਸਣ ਵਾਲੇ ਸਥਾਨ 'ਤੇ ਪਹੁੰਚੇ ਰਵਨੀਤ ਸਿੰਘ ਬਿੱਟੂ

ਲੁਧਿਆਣਾ, 7 ਅਗਸਤ (ਰੂਪੇਸ਼ ਕੁਮਾਰ)- ਬੀਤੇ ਦਿਨ ਲੁਧਿਆਣਾ ਦੇ ਕਿਚਲੂ ਨਗਰ ਨਜ਼ਦੀਕ ਵਿਚ...

ਅਜੀਤ ਡੈਸਕ 07-08-2026

ਲੁਧਿਆਣਾ, 7 ਅਗਸਤ (ਰੂਪੇਸ਼ ਕੁਮਾਰ)- ਬੀਤੇ ਦਿਨ ਲੁਧਿਆਣਾ ਦੇ ਕਿਚਲੂ ਨਗਰ ਨਜ਼ਦੀਕ ਵਿਚ ਸੜਕ ਧੱਸਣ ਦੇ ਮਾਮਲੇ ਵਿਚ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਮੌਕੇ ਦਾ ਦੌਰਾ ਕੀਤਾ ਗਿਆ। ਜਿਨ੍ਹਾਂ ਨੇ ਇਸ ਦੌਰਾਨ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਜੰਮ ਕੇ ਨਿੰਦਾ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਿੱਟੂ ਨੇ ਦੋਸ਼ ਲਗਾਇਆ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਇਕ ਵੱਡਾ ਹਾਦਸਾ ਹੋ ਸਕਦਾ ਸੀ। ਉਨ੍ਹਾਂ  ਨੇ ਕਿਹਾ ਕਿ ਇਸ ਸਥਾਨ ਤੇ ਕੁਝ ਦੂਰੀ ਤੇ ਥੋੜੇ ਦਿਨ ਪਹਿਲਾਂ ਸੜਕ ਦਾ ਕੁਝ ਹਿੱਸਾ ਧੱਸਿਆ ਸੀ। ਲੇਕਿਨ ਨਗਰ ਨਿਗਮ ਵਲੋਂ ਘਟਨਾ ਨੂੰ ਹਲਕੇ ਵਿਚ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਬਤੌਰ ਮੈਂਬਰ ਪਾਰਲੀਮੈਂਟ ਲੁਧਿਆਣਾ ਉਨ੍ਹਾਂ ਵਲੋਂ ਸ਼ਹਿਰ ਦੇ ਵਿਕਾਸ ਵਾਸਤੇ ਕਈ ਫੰਡ ਕੇਂਦਰ ਤੋਂ ਲਿਆਂਦੇ ਗਏ ਸਨ। ਜਦਕਿ ਇਸ ਸਰਕਾਰ ਵਿਚ ਮੁਲਾਜ਼ਮ ਧਰਨੇ ਦੇ ਰਹੇ ਹਨ ਅਤੇ ਹਾਲਾਤ ਵਿਗੜ ਚੁੱਕੇ ਹਨ। ਸੂਬੇ ਦੇ ਲੋਕਲ ਬਾਡੀ ਮੰਤਰੀ ਦੀ ਉਨ੍ਹਾਂ ਨੇ ਨਿੰਦਾ ਕੀਤੀ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਤਬਾਦਲੇ ਨੂੰ ਲੈ ਕੇ ਬਿੱਟੂ ਨੇ ਕਿਹਾ ਕਿ ਗੁਰਪ੍ਰੀਤ ਭੁੱਲਰ ਵਲੋਂ ਦਿੱਲੀ ਵਿਚ ਪ੍ਰਦਰਸ਼ਨ ਦੌਰਾਨ ਕੇਜਰੀਵਾਲ ਵਲੋਂ ਕਥਿਤ ਤੌਰ ਤੇ ਰਚੀ ਗਈ ਸਾਜ਼ਿਸ਼ ਦਾ ਖੁਲਾਸਾ ਕਰਨ ਤੋਂ ਬਾਅਦ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ। ਜਿਨਾਂ ਵਲੋਂ ਘਟਨਾ ਦਾ ਸਾਰਾ ਠੀਕਰਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਪਰ ਸੁੱਟਣ ਦੀ ਸਾਜ਼ਿਸ਼ ਰਚੀ ਗਈ ਸੀ। ਬਿੱਟੂ ਨੇ ਕਿਹਾ ਕਿ ਸੂਬੇ ਦੀ ਸੱਤਾ ਵਿਚ ਆਉਣ ਤੋਂ ਬਾਅਦ ਭਾਜਪਾ ਇਸ ਮਾਮਲੇ ਦੀ ਜਾਂਚ ਕਰਵਾਏਗੀ। 

ਕਾਂਗਰਸ ਵਿਚਾਲੇ ਚੱਲ ਰਹੇ ਕਾਟੋ ਕਲੇਸ਼ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਬਤੌਰ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਵਰਕਰਾਂ ਨੂੰ ਜੋੜ ਕੇ ਰੱਖਣ ਵਿਚ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਤੋਂ ਬਤੌਰ ਮੈਂਬਰ ਪਾਰਲੀਮੈਂਟ ਉਹ ਸਾਰਿਆਂ ਨੂੰ ਨਾਲ ਲੈ ਕੇ ਚਲਦੇ ਸਨ। ਇਸ ਦੌਰਾਨ ਉਨ੍ਹਾਂ ਨੇ ਚੰਨੀ ਦੇ ਭਾਜਪਾ ਵਿਚ ਆਉਣ ਦੀ ਗੱਲ ਨੂੰ ਵੀ ਖਾਰਜ ਕੀਤਾ। 

ਸ੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਬਾਰੇ ਬਿੱਟੂ ਨੇ ਕਿਹਾ ਕਿ ਕਈ ਅਹਿਮ ਬਿਲਾਂ ਨੂੰ ਲੈ ਕੇ ਚਰਚਾ ਹੋ ਰਹੀ ਹੈ। ਹਾਲਾਂਕਿ ਇਸ ਬਾਰੇ ਜਿਆਦਾ ਜਾਣਕਾਰੀ ਸੁਖਬੀਰ ਹੀ ਦੇ ਸਕਦੇ ਹਨ। 

ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿਚ ਵਾਪਸੀ ਦੀਆਂ ਅਟਕਲਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਕੈਪਟਨ ਫੇਲ ਹੋਣ ਤੋਂ ਬਾਅਦ ਹੁਣ ਰਾਹੁਲ ਨੂੰ ਉਸ ਕੈਪਟਨ ਅਮਰਿੰਦਰ ਸਿੰਘ ਦੀ ਯਾਦ ਆਉਣ ਲੱਗੀ ਹੈ।

ਪਿਛਲੀ ਖ਼ਬਰ ਬੀਬੀ ਕੁਲਵਿੰਦਰ ਕੌਰ ਸਰਕਲ ਭਿੰਡੀਸੈਦਾਂ ਮਹਿਲਾ ਮੋਰਚਾ ਦੀ ਉਪ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਜਥੇਦਾਰ ਦੇ 29 ਜੂਨ ਦ...