07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਪੰਜੋਖਰਾ ਸਾਹਿਬ 'ਚ ਗੁਰਸਿਮਰਨ ਮੰਡ ਨਾਲ ਕਥਿਤ ਕੁੱਟਮਾਰ, ਮਾਹੌਲ ਬਣਿਆ ਤਣਾਅਪੂਰਨ

ਅੰਬਾਲਾ (ਹਰਿਆਣਾ), 7 ਅਗਸਤ - ਹਰਿਆਣਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਵੀਰਵਾਰ ਨੂੰ....

ਅਜੀਤ ਡੈਸਕ 07-08-2026

ਅੰਬਾਲਾ (ਹਰਿਆਣਾ), 7 ਅਗਸਤ - ਹਰਿਆਣਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਵੀਰਵਾਰ ਨੂੰ ਗੁਰਸਿਮਰਨ ਮੰਡ ਨਾਲ ਕਥਿਤ ਕੁੱਟਮਾਰ ਦੀ ਘਟਨਾ ਸਾਹਮਣੇ ਆਈ ਹੈ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਕਿਸੇ ਬਹਿਸ ਅਤੇ ਤਕਰਾਰ ਤੋਂ ਬਾਅਦ ਕੁਝ ਨੌਜਵਾਨਾਂ ਅਤੇ ਮੰਡ ਵਿਚਾਲੇ ਹੰਗਾਮਾ ਹੋ ਗਿਆ, ਜਿਸ ਦੌਰਾਨ ਉਨ੍ਹਾਂ ਨਾਲ ਧੱਕਾ-ਮੁੱਕੀ ਅਤੇ ਮਾਰਕੁੱਟ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਘਟਨਾ ਦੌਰਾਨ ਇਲਾਕੇ ਵਿਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਵਾਇਰਲ ਹੋ ਰਹੀਆਂ ਵੀਡੀਓਜ਼ ਵਿਚ ਇਕ ਗੱਡੀ ਨੂੰ ਨੁਕਸਾਨ ਪਹੁੰਚਿਆ ਹੋਇਆ ਵੀ ਨਜ਼ਰ ਆ ਰਿਹਾ ਹੈ। ਹਾਲਾਂਕਿ ਇਸ ਦੀ ਅਧਿਕਾਰਿਕ ਪੁਸ਼ਟੀ ਅਜੇ ਨਹੀਂ ਹੋਈ ਹੈ।

ਘਟਨਾ ਦੇ ਅਸਲ ਕਾਰਨਾਂ ਨੂੰ ਲੈ ਕੇ ਵੱਖ-ਵੱਖ ਦਾਅਵੇ ਸਾਹਮਣੇ ਆ ਰਹੇ ਹਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਧਿਕਾਰਿਕ ਬਿਆਨ ਦੀ ਉਡੀਕ ਹੈ। ਜਾਂਚ ਤੋਂ ਬਾਅਦ ਹੀ ਪੂਰੇ ਘਟਨਾਕ੍ਰਮ ਦੀ ਸਥਿਤੀ ਸਪੱਸ਼ਟ ਹੋ ਸਕੇਗੀ।

ਪਿਛਲੀ ਖ਼ਬਰ ਕਾਲਿਆਂ ਵਾਲਾ ਖੂਹ ਦੇ ਸ਼ਹੀਦਾਂ ਦੀ ਆਵਾਜ਼ ਵਿਧਾਨ ਸਭਾ ਤੱਕ ਪਹੁੰਚਾਉਣ 'ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਆਮ ਆਦਮੀ... ਅਗਲੀ ਖ਼ਬਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਜ਼ਮੀਨਾਂ ਦੀ ਤਕਸੀਮ ਸੰਬੰਧੀ ਵਿਧਾਨ ਸਭਾ ਵਿਚ ਮੁੱਦਾ ਉਠਾਇਆ