ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਯੂਥ ਅਕਾਲੀ ਦਲ ਮਾਲਵਾ ਜੋਨ ਦੇ ਸਾਬਕਾ ਜਨਰਲ ਸਕੱਤਰ ਨੰਬਰਦਾਰ ਬੇਅੰਤ ਸਿੰਘ ਲਾਲੀ ਜਿਨ੍ਹਾਂ ਪਿਛਲੇ ਦਿਨੀਂ ਅਸਤੀਫ਼ਾ ਦਿੱਤਾ ਸੀ, ਅੱਜ ਦੇਰ ਸ਼ਾਮ ਪਿੰਡ ਸੰਗੂਧੌਣ ਵਿਖੇ ਹੋਏ ਸਮਾਗਮ ਵਿਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਹਾਜ਼ਰੀ ਵਿਚ ਆਪਣੇ ਵੱਡੀ ਗਿਣਤੀ ਵਿਚ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।
ਜਿਸ ਨਾਲ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਬੇਅੰਤ ਸਿੰਘ ਲਾਲੀ ਅਤੇ ਉਸਦੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਹਾਰ ਪਹਿਨਾ ਕੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।