08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਲੁਧਿਆਣਾ ਗੋਲੀ ਕਾਂਡ: ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ /ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਵਿਚ ਬੀਤੀ ਰਾਤ...

ਅਜੀਤ ਡੈਸਕ 08-08-2026

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ /ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਵਿਚ ਬੀਤੀ ਰਾਤ ਵਾਪਰੇ ਗੋਲੀਕਾਂਡ ਵਿੱਚ ਨੌਜਵਾਨ ਦੇ ਕਤਲ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਟਿੱਬਾ ਰੋਡ ਦਾ ਰਹਿਣ ਵਾਲਾ ਨੌਜਵਾਨ ਆਪਣੇ ਦੋਸਤਾਂ ਨਾਲ ਰੋਟੀ ਖਾਣ ਤੋਂ ਬਾਅਦ ਵਾਪਸ ਘਰ ਪਰਤ ਰਿਹਾ ਸੀ। ਇਸੇ ਦੌਰਾਨ ਕਾਰ ਵਿਚ ਸਵਾਰ ਹੋ ਕੇ ਆਏ ਕੁਝ ਬਦਮਾਸ਼ਾਂ ਨੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਅੱਜ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਮ੍ਰਿਤਕ ਨੌਜਵਾਨ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਅਤੇ ਗੈਂਗਸਟਰਾਂ ਦਾ ਖੌਫ਼ ਲਗਾਤਾਰ ਵਧ ਰਿਹਾ ਹੈ।

ਬਿੱਟੂ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿਵਾਈ ਜਾਵੇ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਵਲੋਂ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਵੱਡੇ ਪੱਧਰ 'ਤੇ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ। ਬਿੱਟੂ ਨੇ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਨਹੀਂ ਹੋਣ ਦੇਣਗੇ। ਹੁਣ ਇਸ ਗੋਲੀਕਾਂਡ ਵਿਚ ਪੁਲਿਸ ਕਦੋਂ ਤੱਕ ਮੁਲਜ਼ਮਾਂ ਨੂੰ ਕਾਬੂ ਕਰਦੀ ਹੈ ਅਤੇ ਪਰਿਵਾਰ ਨੂੰ ਕਦੋਂ ਇਨਸਾਫ਼ ਮਿਲਦਾ ਹੈ, ਇਹ ਦੇਖਣਾ ਹੋਵੇਗਾ।

ਪਿਛਲੀ ਖ਼ਬਰ ਕਿਸਾਨ ਹਿਤੈਸ਼ੀ ਹੋਣ ਦਾ ਨਾਟਕ ਕਰਨ ਵਾਲਿਆਂ ਦਾ ਚਿਹਰਾ ਮੁੜ ਨੰਗਾ ਹੋਇਆ- ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ 5,000 ਮੈਚਾਂ ਵਾਲਾ ਪਹਿਲਾ ਫਾਰਮਟ ਬਣਿਆ ਇਕ ਦਿਨਾ ਕ੍ਰਿਕਟ