09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਹਾਈ ਕੋਰਟ ਖ਼ਿਲਾਫ਼ ਅਭਿਸ਼ੇਕ ਬੈਨਰਜੀ ਸੁਪਰੀਮ ਕੋਰਟ ਪੁੱਜੇ

ਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੇ ਕਲਕੱਤਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ, ਜਿਸ ਵਿਚ ਉਨ੍ਹਾਂ ਨੂੰ ਅੱਖਾਂ ਦੇ ਇਲਾਜ ...

ਅਜੀਤ ਡੈਸਕ 09-08-2026

ਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੇ ਕਲਕੱਤਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ, ਜਿਸ ਵਿਚ ਉਨ੍ਹਾਂ ਨੂੰ ਅੱਖਾਂ ਦੇ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹਾਈ ਕੋਰਟ ਨੇ 5 ਅਗਸਤ ਨੂੰ ਬੈਨਰਜੀ ਦੀ ਵਿਦੇਸ਼ ਯਾਤਰਾ ਦੀ ਇਜਾਜ਼ਤ ਮੰਗਣ ਵਾਲੀ ਅਰਜ਼ੀ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਇਹ ਨੋਟ ਕੀਤਾ ਕਿ ਡਾਇਮੰਡ ਹਾਰਬਰ ਦੇ ਸੰਸਦ ਮੈਂਬਰ ਆਪਣੀ ਸਿਹਤ ਦੀ ਜਾਂਚ ਲਈ ਅਗਲੇ ਦਿਨ ਰਾਜ-ਸੰਚਾਲਿਤ ਐਸ.ਐਸ.ਕੇ.ਐਮ. ਹਸਪਤਾਲ ਦੇ ਮੈਡੀਕਲ ਬੋਰਡ ਸਾਹਮਣੇ ਪੇਸ਼ ਹੋਣ ਲਈ ਤਿਆਰ ਨਹੀਂ ਸਨ। ਅਰਜ਼ੀਕਰਤਾ (ਬੈਨਰਜੀ) ਵਲੋਂ ਦਿੱਤੇ ਗਏ ਇਸ ਬਿਆਨ ਦੇ ਮੱਦੇਨਜ਼ਰ ਕਿ ਉਹ ਕੋਲਕਾਤਾ ਦੇ ਐਸ.ਐਸ.ਕੇ.ਐਮ. ਹਸਪਤਾਲ ਵਿਖੇ ਮੈਡੀਕਲ ਬੋਰਡ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਇਸ ਲਈ ਹਾਈ ਕੋਰਟ ਨੇ ਉਨ੍ਹਾਂ ਦੀ ਅਰਜ਼ੀ ਖਾਰਿਜ ਕਰਦਿਆਂ ਕਿਹਾ ਕਿ ਅਦਾਲਤ ਮੰਨਦੀ ਹੈ ਕਿ ਅਰਜ਼ੀ ਦਾਖਲ ਕਰਕੇ ਅਦਾਲਤ ਦੇ ਸਾਹਮਣੇ ਉਠਾਏ ਗਏ ਮੁੱਦੇ ਨੂੰ ਹੋਰ ਲੰਬਿਤ ਨਹੀਂ ਰੱਖਿਆ ਜਾਣਾ ਚਾਹੀਦਾ।

ਅਗਲੀ ਖ਼ਬਰ ਅਸਾਮ ’ਚ ਹੜ੍ਹਾਂ ਨਾਲ 1.55 ਲੱਖ ਤੋਂ ਵੱਧ ਲੋਕ ਪ੍ਰਭਾਵਿਤ, ਮੌਤਾਂ ਦੀ ਗਿਣਤੀ 98 ਹੋਈ