09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਰਾਜਾਸਾਂਸੀ ’ਚ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ

ਅਜਨਾਲਾ/ਰਾਜਾਸਾਂਸੀ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਇਲਾਕੇ ...

ਅਜੀਤ ਡੈਸਕ 09-08-2026

ਅਜਨਾਲਾ/ਰਾਜਾਸਾਂਸੀ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਰਾਜਾਸਾਂਸੀ ਵਿਖੇ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ।

ਇਸ ਦੌਰਾਨ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਨੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਇਲਾਕਿਆਂ ਵਿਚ ਗਸ਼ਤ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਰਾਜਾਸਾਂਸੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਪੁਲਿਸ ਵਲੋਂ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਲੋਕ ਬੇਖ਼ੌਫ਼ ਹੋ ਕੇ ਆਜ਼ਾਦੀ ਦਿਹਾੜਾ ਮਨਾਉਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਡੀ.ਐੱਸ.ਪੀ ਜਗਬੀਰ ਸਿੰਘ ਔਲਖ  ਨੇ ਅੱਗੇ ਕਿਹਾ ਕਿ ਰਾਜਾਸਾਂਸੀ ਖੇਤਰ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੁਲਿਸ ਵੱਲੋਂ ਲਗਾਤਾਰ ਗਸ਼ਤ ਅਤੇ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਐੱਸ.ਐਚ.ਓ ਰਾਜਾਸਾਂਸੀ ਸਬ- ਇੰਸਪੈਕਟਰ ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ I

ਪਿਛਲੀ ਖ਼ਬਰ ਕਲਾਨੌਰ ਗਊਸ਼ਾਲਾ 'ਚ ਪਿਛਲੇਂ 14 ਦਿਨਾਂ ਦੌਰਾਨ ਹੁਣ ਤੱਕ 80 ਗਊ ਵੰਸ਼ ਨੇ ਸੰਸਾਰ ਛੱਡਿਆ ਅਗਲੀ ਖ਼ਬਰ ਟਾਂਡਾ ’ਚ ਭਾਜਪਾ ਯੁਵਾ ਮੋਰਚਾ ਵਲੋਂ ਕੱਢੀ ਗਈ ਤਿਰੰਗਾ ਯਾਤਰਾ