ਚੰਡੀਗੜ੍ਹ, 9 ਅਗਸਤ- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ ਦੀ ਇਹ ਮੀਟਿੰਗ ਸੱਦੀ ਹੈ, ਜੋ ਸਵੇਰੇ 10:30 ਵਜੇ ਹੋਵੇਗੀ।
ਮੀਟਿੰਗ ਦੌਰਾਨ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ ਅਤੇ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਕੈਬਨਿਟ ਮੀਟਿੰਗ ਦੇ ਫੈਸਲਿਆਂ 'ਤੇ ਸਭ ਦੀ ਨਜ਼ਰ ਰਹੇਗੀ।