10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅੱਜ ਸਰਹੱਦੀ ਕਸਬਾ ਮਮਦੋਟ ਦੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਕਰਨਗੇ ਪੰਜਾਬ ਵਿਧਾਨ ਸਭਾ ਦਾ ਦੌਰਾ - ਵਿਧਾਇਕ ਦਹੀਯਾ

ਫਿਰੋਜ਼ਪੁਰ, 10 ਅਗਸਤ (ਕੁਲਬੀਰ ਸਿੰਘ ਸੋਢੀ)- ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਰਹੱਦੀ ਕਸਬਾ ਮਮਦੋਟ ਦੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ...

ਅਜੀਤ ਡੈਸਕ 10-08-2026

ਫਿਰੋਜ਼ਪੁਰ, 10 ਅਗਸਤ (ਕੁਲਬੀਰ ਸਿੰਘ ਸੋਢੀ)- ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਰਹੱਦੀ ਕਸਬਾ ਮਮਦੋਟ ਦੇ ਸਕੂਲ ਆਫ਼ ਐਮੀਨੈਂਸ  ਦੇ ਵਿਦਿਆਰਥੀ ਪਹਿਲੀ ਵਾਰ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਜਾ ਰਹੇ ਹਨ। ਇਹ ਜਾਣਕਾਰੀ ਹਲਕਾ ਵਿਧਾਇਕ ਰਜਨੀਸ਼ ਦਹੀਯਾ ਨੇ ਸਾਂਝੀ ਕੀਤੀ l ਉਨ੍ਹਾਂ ਦੱਸਿਆ ਕਿ ਇਸ ਨੂੰ ਫਿਰੋਜ਼ਪੁਰ ਦਿਹਾਤੀ ਹੀ ਨਹੀਂ, ਸਗੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਵਿਦਿਆਰਥੀਆਂ ਲਈ ਵੀ ਇਕ ਮਹੱਤਵਪੂਰਨ ਅਤੇ ਯਾਦਗਾਰ ਮੌਕਾ ਮੰਨਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਜਪ੍ਰਣਾਲੀ, ਲੋਕਤੰਤਰਿਕ ਪ੍ਰਬੰਧ, ਵਿਧਾਇਕਾਂ ਦੀ ਭੂਮਿਕਾ ਅਤੇ ਸਦਨ ਵਿਚ ਹੋਣ ਵਾਲੀ ਕਾਰਵਾਈ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲੇਗਾ।

ਪਿਛਲੀ ਖ਼ਬਰ ਲੋਕ ਸਭਾ ’ਚ ਅੱਜ 4 ਬਿੱਲ ਕੀਤੇ ਜਾਣਗੇ ਪੇਸ਼ ਅਗਲੀ ਖ਼ਬਰ ⭐️ਮਾਣਕ ਮੋਤੀ⭐️