10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਵਿੱਦਿਆ ਉਹ ਖਜ਼ਾਨਾ ਹੈ ਜੋ ਕਦੇ ਚੋਰੀ ਨਹੀਂ ਹੋ ਸਕਦਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 10 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ...

ਅਜੀਤ ਡੈਸਕ 10-08-2026

ਚੰਡੀਗੜ੍ਹ, 10 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਵਿੱਦਿਆ ਉਹ ਖਜ਼ਾਨਾ ਹੈ ਜੋ ਕਦੇ ਚੋਰੀ ਨਹੀਂ ਹੋ ਸਕਦਾ। ਅਸੀਂ ਸਿੱਖਿਆ ਨੂੰ ਮੁਨਾਫ਼ਾਖੋਰੀ ਦਾ ਸਾਧਨ ਨਹੀਂ ਬਣਨ ਦੇਵਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਰੋਕਣ ਲਈ ਵਿਧਾਨ ਸਭਾ 'ਚ ਅਹਿਮ ਬਿੱਲ ਲਿਆਂਦਾ ਗਿਆ ਹੈ।

ਇਸ ਨਾਲ 32 ਲੱਖ ਬੱਚਿਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ, ਕੋਈ ਵੀ ਸਕੂਲ 3 ਸਾਲ ਤੱਕ ਵਰਦੀ ਨਹੀਂ ਬਦਲ ਸਕੇਗਾ ਅਤੇ ਨਾ ਹੀ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਖਰੀਦਦਾਰੀ ਲਈ ਮਜ਼ਬੂਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਿੱਖਿਆ 'ਚ ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ ਹੈ ਅਤੇ ਸਰਕਾਰੀ ਸਕੂਲਾਂ ਦੇ 882 ਬੱਚਿਆਂ ਦਾ ਨੀਟ ਪਾਸ ਕਰਨਾ ਇਸਦੀ ਵੱਡੀ ਮਿਸਾਲ ਹੈ। ਸਾਡੀ ਸਰਕਾਰ ਪੰਜਾਬ ਦੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਨਵਾਂਸ਼ਹਿਰ ਪੁਲਿਸ ਨੇ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ, ਗ੍ਰਨੇਡ ਸਮੇਤ ਅੱਤਵਾਦੀ ਗ੍ਰਿਫ਼ਤਾਰ ਅਗਲੀ ਖ਼ਬਰ ਹਾਈ ਕੋਰਟ ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ਨੂੰ ਕੀਤਾ ਖਾਰਜ