11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ ਭਾਜਪਾ ’ਚ ਸ਼ਾਮਿਲ

ਬਠਿੰਡਾ, 11 ਅਗਸਤ (ਸੰਦੀਪ ਕੁਮਾਰ ਮਾਹਨਾ) - ਬਠਿੰਡਾ ਦਿਹਾਤੀ ਅਧੀਨ ਆਉਂਦੇ ਹਲਕਾ ਭੁੱਚੋ ਮੰਡੀ ’ਚ ਅੱਜ ਉਸ ਸਮੇਂ ਵੱਡਾ ਸਿਆਸੀ ਉਲਟਫੇਰ ਹੋਇਆ, ਜਦੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ‘ਆਪ’ ਨੂੰ ਅਲਵਿਦਾ ਕਹਿੰਦਿਆਂ ...

ਅਜੀਤ ਡੈਸਕ 11-08-2026

ਬਠਿੰਡਾ, 11 ਅਗਸਤ (ਸੰਦੀਪ ਕੁਮਾਰ ਮਾਹਨਾ) - ਬਠਿੰਡਾ ਦਿਹਾਤੀ ਅਧੀਨ ਆਉਂਦੇ ਹਲਕਾ ਭੁੱਚੋ ਮੰਡੀ ’ਚ ਅੱਜ ਉਸ ਸਮੇਂ ਵੱਡਾ ਸਿਆਸੀ ਉਲਟਫੇਰ ਹੋਇਆ, ਜਦੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ‘ਆਪ’ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ’ਚ ਸ਼ਮੂਲੀਅਤ ਕਰ ਲਈ। ਕੋਟਫੱਤਾ ਦੇ ਨਾਲ ਵੱਡੀ ਗਿਣਤੀ ’ਚ ਸਰਪੰਚਾਂ, ਪੰਚਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਵੀ ਭਾਜਪਾ ਦਾ ਪੱਲਾ ਫੜਿਆ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੋਟਫੱਤਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ’ਚ ਸਵਾਗਤ ਕੀਤਾ।
ਦਰਸ਼ਨ ਸਿੰਘ ਕੋਟਫੱਤਾ ਸਾਲ 2012 ’ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਚੁਣੇ ਗਏ ਸਨ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਨੇ ਅਕਾਲੀ ਦਲ ਦੀ ਟਿਕਟ ’ਤੇ ਭੁੱਚੋ ਮੰਡੀ (ਐਸ.ਸੀ.) ਹਲਕੇ ਤੋਂ ਚੋਣ ਲੜੀ ਸੀ। ਮਈ 2024 ’ਚ ਉਹ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਸਨ। ਹੁਣ ‘ਆਪ’ ਛੱਡ ਕੇ ਭਾਜਪਾ ’ਚ ਜਾਣ ਨਾਲ ਬਠਿੰਡਾ ਦਿਹਾਤੀ ਦੀ ਸਿਆਸਤ ’ਚ ਨਵੀਂ ਚਰਚਾ ਛਿੜ ਗਈ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਰਸ਼ਨ ਸਿੰਘ ਕੋਟਫੱਤਾ ਦੇ ਭਾਜਪਾ ’ਚ ਆਉਣ ਨਾਲ ਬਠਿੰਡਾ ਦਿਹਾਤੀ ਅਤੇ ਮਾਲਵਾ ਖੇਤਰ ’ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕੋਟਫੱਤਾ ਦੇ ਨਾਲ ਪਿੰਡ ਪੱਧਰ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਸਮਰਥਕਾਂ ਦਾ ਪਾਰਟੀ ਨਾਲ ਜੁੜਨਾ ਭਾਜਪਾ ਦੇ ਜਥੇਬੰਦਕ ਆਧਾਰ ਨੂੰ ਹੋਰ ਮਜ਼ਬੂਤ ਕਰੇਗਾ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜ਼ਿਲ੍ਹਾ ਅਹੁਦੇਦਾਰ ਨਿਯੁਕਤ ਅਗਲੀ ਖ਼ਬਰ ਭਾਜਪਾ, ਸਾਜਿਸ਼ਾਂ ਤਹਿਤ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ਤੇ ਤੁਲੀ ਹੋਈ ਹੈ - ਹਰਭਜਨ ਸਿੰਘ ਦੇ ਟਵੀਟ 'ਤੇ, ਹਰਪਾਲ ਸ...