12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰਾਜਪਾਲ ਨਾਲ ਹੋਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸੰਬੰਧੀ ਗੱਲਬਾਤ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 12 ਅਗਸਤ- ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਰਾਜਪਾਲ ਨਾਲ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮੁੱਦੇ ’ਤੇ ਗੱਲਬਾਤ ਹੋਈ ਹੈ ਤੇ ਉਨ੍ਹਾਂ ਪਾਸੋਂ ਪੈਰੋਲ ਦੀ ਮੰਗ ਕੀਤੀ ਗਈ ਹੈ।

ਅਜੀਤ ਡੈਸਕ 12-08-2026

ਚੰਡੀਗੜ੍ਹ, 12 ਅਗਸਤ- ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਰਾਜਪਾਲ ਨਾਲ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮੁੱਦੇ ’ਤੇ ਗੱਲਬਾਤ ਹੋਈ ਹੈ  ਤੇ ਉਨ੍ਹਾਂ ਪਾਸੋਂ ਪੈਰੋਲ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਭਰੋਸਾ ਦਿੱਤਾ ਹੈ ਤੇ ਮੇਰੇ ਨਾਲ ਵਾਅਦਾ ਕੀਤਾ ਹੈ ਕਿ ਉਹ ਇਸ ਸੰਬੰਧੀ ਜਲਦੀ ਦੀ ਵਿਦੇਸ਼ ਮੰਤਰਾਲੇ ਨਾਲ ਗੱਲ ਕਰਨਗੇ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਮੀਦ ਹੈ ਕਿ ਜਲਦ ਹੀ ਹਵਾਰਾ ਆਪਣੀ ਮਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਵੀ ਕਾਗਜ਼ ਲੋੜੀਂਦੇ ਹੋਏ, ਉਹ ਮੁਹੱਈਆ ਕਰਵਾਏ ਜਾਣਗੇ।

ਪਿਛਲੀ ਖ਼ਬਰ ਕਰਜ਼ੇ ਤੋਂ ਦੁਖੀ ਕਿਸਾਨ ਵਲੋਂ ਖੁਦਕਸ਼ੀ ਅਗਲੀ ਖ਼ਬਰ ਜਸਟਿਸ ਯਸ਼ਵੰਤ ਵਰਮਾ ਦੇ ਨਕਦੀ ਘੁਟਾਲੇ ਦੀ ਜਾਂਚ ਰਿਪੋਰਟ ਅੱਜ ਸੰਸਦ ਵਿਚ ਕੀਤੀ ਜਾਵੇਗੀ ਪੇਸ਼