12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣ-ਪਛਾਤੇ ਵਿਅਕਤੀ ਦੀ ਲਾਸ਼, ਕਈ ਦਿਨ ਪੁਰਾਣੀ ਹੋਣ ਦਾ ਸ਼ੱਕ

ਲੁਧਿਆਣਾ, (12 ਅਗਸਤ), (ਪਰਮਿੰਦਰ ਸਿੰਘ ਆਹੂਜਾ /ਪ੍ਰਦੀਪ ਭੰਡਾਰੀ)- ਲੁਧਿਆਣਾ ਵਿਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਗੰਦੇ ਨਾਲੇ ਵਿਚ ਅਣ-ਪਛਾਤੇ ਵਿਅਕਤੀ ਦੀ ਲਾਸ਼ ਤੈਰਦੀ ਹੋਈ ਮਿਲੀ। ਲਾਸ਼ ਦਿਖਾਈ ਦੇਣ ਤੋਂ ਬਾਅਦ ਆਸ-ਪਾਸ ਦੇ ਲੋਕਾਂ ਦੀ ਭੀੜ ਮੌਕੇ ’ਤੇ ਇਕੱਠੀ ਹੋ ਗਈ। ਇਕ ਰਾਹਗੀਰ ਵਲੋਂ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ। ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਗੋਤਾਖੋਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਨਾਲੇ ਵਿਚੋਂ ਬਾਹਰ ਕੱਢਿਆ।

ਅਜੀਤ ਡੈਸਕ 12-08-2026

ਮੁੱਢਲੀ ਜਾਂਚ ਦੌਰਾਨ ਲਾਸ਼ ਕਾਫ਼ੀ ਅਕੜੀ ਹੋਈ ਮਿਲੀ, ਜਿਸ ਕਾਰਨ ਪੁਲਿਸ ਵਲੋਂ ਇਸ ਦੇ ਕੁਝ ਦਿਨ ਪੁਰਾਣੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।

ਪੁਲਿਸ ਨੇ ਕਾਨੂੰਨੀ ਕਾਰਵਾਈ ਪੂਰੀ ਕਰਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪਛਾਣ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਪੁਲਿਸ ਵਲੋਂ ਲੁਧਿਆਣਾ ਅਤੇ ਆਸ-ਪਾਸ ਦੇ ਥਾਣਿਆਂ ਵਿਚ ਦਰਜ ਗੁੰਮਸ਼ੁਦਗੀ ਦੀਆਂ ਰਿਪੋਰਟਾਂ ਵੀ ਖੰਗਾਲੀਆਂ ਜਾ ਰਹੀਆਂ ਹਨ।

ਨਿਯਮਾਂ ਮੁਤਾਬਕ ਲਾਸ਼ ਨੂੰ ਅਗਲੇ 72 ਘੰਟਿਆਂ ਤੱਕ ਪਛਾਣ ਲਈ ਮੁਰਦਾਘਰ ਵਿਚ ਰੱਖਿਆ ਜਾਵੇਗਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਦੌਰਾਨ ਹਾਦਸੇ ਅਤੇ ਹੋਰ ਸਾਰੇ ਸੰਭਾਵਿਤ ਪਹਿਲੂਆਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਗਲੀ ਕਾਰਵਾਈ ਸਪੱਸ਼ਟ ਹੋਵੇਗੀ।

ਪਿਛਲੀ ਖ਼ਬਰ ਅਮਿਤ ਸ਼ਾਹ ਆਪਣੇ ਅਹੁਦੇ ਤੋਂ ਦੇ ਦੇਣ ਅਸਤੀਫ਼ਾ- ਰਾਹੁਲ ਗਾਂਧੀ ਅਗਲੀ ਖ਼ਬਰ ਨਗਰ ਕੌਂਸਲ ਫਿਰੋਜ਼ਪੁਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ