12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਉਮੀਦਵਾਰ ਮਨਦੀਪ ਕੌਰ ਸੰਧੂ ਨੇ ਕਰਵਾਇਆ ਅਰਦਾਸ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ) - ਪੰਥ ਦੀ ਚੜ੍ਹਦੀ ਕਲਾ, ਬੰਦੀ ਸਿੰਘਾਂ ਦੀ ਰਿਹਾਈ, ਪੰਥਕ ਏਕਤਾ ਅਤੇ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਆਵਾਜ਼ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਤਾਕਤ...

ਅਜੀਤ ਡੈਸਕ 12-08-2026

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ) -  ਪੰਥ ਦੀ ਚੜ੍ਹਦੀ ਕਲਾ, ਬੰਦੀ ਸਿੰਘਾਂ ਦੀ ਰਿਹਾਈ, ਪੰਥਕ ਏਕਤਾ ਅਤੇ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਆਵਾਜ਼ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਤਾਕਤ ਦੇਣ ਦੇ ਮਕਸਦ ਨਾਲ ਅੱਜ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸ੍ਰੀ ਮੁਕਤਸਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਵਲੋਂ ਸ਼ਮੂਲੀਅਤ ਕੀਤੀ ਗਈ। ਪਾਰਟੀ ਆਗੂਆਂ ਅਤੇ ਵਰਕਰਾਂ ਦੀ ਸਰਗਰਮ ਹਾਜ਼ਰੀ ਨੇ ਹਲਕੇ ਵਿਚ ਬੀਬੀ ਮਨਦੀਪ ਕੌਰ ਸੰਧੂ ਦੀ ਉਮੀਦਵਾਰੀ ਅਤੇ ਚੋਣ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੱਤੀ। ਇਸ ਮੌਕੇ ਬੀਬੀ ਮਨਦੀਪ ਕੌਰ ਸੰਧੂ ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਸਮਾਗਮ ਵਿਚ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਇਸ ਮਗਰੋਂ ਦਫ਼ਤਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਬੀਬੀ ਮਨਦੀਪ ਕੌਰ ਨੇ ਕਿਹਾ ਕਿ 2027 ਦੀਆਂ ਚੋਣਾਂ ਸਿਰਫ਼ ਸੱਤਾ ਬਦਲਣ ਦੀ ਚੋਣ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਪੰਥਕ ਸਵੈ-ਮਾਣ ਅਤੇ ਆਪਣੇ ਫੈਸਲੇ ਆਪ ਕਰਨ ਦੀ ਸੋਚ ਨੂੰ ਮਜ਼ਬੂਤ ਕਰਨ ਦਾ ਮੌਕਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਾਰ-ਵਾਰ ਵੱਖ-ਵੱਖ ਪਾਰਟੀਆਂ ਨੂੰ ਮੌਕੇ ਦਿੱਤੇ ਹਨ, ਪਰ ਹੁਣ ਲੋੜ ਹੈ ਕਿ ਪੰਜਾਬ ਦੀ ਆਪਣੀ ਆਵਾਜ਼ ਅਤੇ ਪੰਥਕ ਮੁੱਦਿਆਂ ਨੂੰ ਕੇਂਦਰ ਵਿਚ ਰੱਖ ਕੇ ਸਿਆਸੀ ਫ਼ੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਦੇ ਪਾਣੀਆਂ, ਪੰਜਾਬੀ ਭਾਸ਼ਾ, ਕਿਸਾਨਾਂ ਦੇ ਹੱਕ, ਨੌਜਵਾਨਾਂ ਦੇ ਭਵਿੱਖ ਅਤੇ ਸਿੱਖ ਕੌਮ ਦੇ ਧਾਰਮਿਕ ਤੇ ਸਿਆਸੀ ਹੱਕ ਸਿਰਫ਼ ਚੋਣ ਮੁੱਦੇ ਨਹੀਂ, ਸਗੋਂ ਪੰਜਾਬ ਦੀ ਹੋਂਦ ਅਤੇ ਭਵਿੱਖ ਨਾਲ ਜੁੜੇ ਸਵਾਲ ਹਨ। ਇਨ੍ਹਾਂ ਮੁੱਦਿਆਂ ’ਤੇ ਸਮਝੌਤਾ ਕਰਨ ਦੀ ਬਜਾਏ ਮਜ਼ਬੂਤ ਅਤੇ ਨਿਰਭੈ ਸਿਆਸੀ ਆਵਾਜ਼ ਦੀ ਲੋੜ ਹੈ।

ਪਿਛਲੀ ਖ਼ਬਰ ਸੱਟਾਂ ਦੀ ਨਾਰਮਲ ਰਿਪੋਰਟ ਦੇਣ ਦੇ ਵਿਰੋਧ ਵਿਚ ਤਿੰਨ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਸ਼ਿਵਾਲਿਕ ਨੂੰ ਹਲਕਾ ਗਿੱਲ ਤੋਂ ਇੰਚਾਰਜ ਐਲਾਨਿਆ, ਹਲਕੇ ਚ ਖੁਸ਼ੀ ਦੀ ਲਹਿਰ