ਓਠੀਆਂ (ਅੰਮਿ੍ਸਤਰ), 2 ਅਗਸਤ (ਗੁਰਵਿੰਦਰ ਸਿੰਘ ਛੀਨਾ) - ਵਿਧਾਨ ਸਭਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੌਜਵਾਨ ਆਗੂਆਂ ਤੇ ਮੈਂਬਰਾਂ ਦੀ ਮੀਟਿੰਗ ਹੋਈ। ਇਸ ਮੌਕੇ 11 ਮੈਬਰੀ ਕਮੇਟੀ ਬਣਾਈ ਗਈ, ਜਿਸ ਵਿਚ ਪਾਰਟੀ ਦੇ ਰਾਜਾਸਾਂਸੀ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਸਮੇਤ ਭਾਰੀ ਗਿਣਤੀ ਵਿਚ ਪਿੰਡ ਵਾਸੀ ਸਾਮਿਲ ਹੋਏ। ਇਸ ਦੌਰਾਨ ਦਲਜੀਤ ਸਿੰਘ ਮਿਆਦੀਆਂ ਦੇ ਵਿਚਾਰਾ ਤੋਂ ਪ੍ਰਭਾਵਿਤ ਹੋ ਕੇ ਪਿੰਡ ਦੇ 45 ਪਰਿਵਾਰ ਪਿਛਲੇ 70 ਸਾਲਾਂ ਤੋਂ ਪੰਜਾਬ ਵਿਚ ਰਾਜ ਕਰਨ ਵਾਲੀਆ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋ ਗਏ। ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਦਲਜੀਤ ਸਿੰਘ ਮਿਆਦੀਆਂ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਲਈ ਰਾਤ ਦਿਨ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਤਾਜ਼ਾ ਖ਼ਬਰਾਂ
Free
ਮਾਨਾਂਵਾਲਾ ਦੇ 45 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਿਲ
ਓਠੀਆਂ (ਅੰਮਿ੍ਸਤਰ), 2 ਅਗਸਤ (ਗੁਰਵਿੰਦਰ ਸਿੰਘ ਛੀਨਾ) - ਵਿਧਾਨ ਸਭਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੌਜਵਾਨ ਆਗੂਆਂ ਤੇ ਮੈਂਬਰਾਂ ਦੀ ਮੀਟਿੰਗ ਹੋਈ। ਇਸ ਮੌਕੇ 11 ਮੈਬਰੀ ਕਮੇਟੀ ਬਣਾਈ...
ਅਜੀਤ ਡੈਸਕ
12-08-2026