13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਹਥਿਆਰ ਤੇ ਹੈਰੋਇਨ ਸਮੇਤ 5 ਮੁਲਜ਼ਮ ਕਾਬੂ- ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 13 ਅਗਸਤ- ਡੀ.ਜੀ.ਪੀ. ਪੰਜਾਬ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਇਕ ਵੱਡੀ ਸਫ਼ਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਦੋ ਵੱਡੇ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ ਤੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਪਾਸੋਂ 7 ਗੈਰ-ਕਾਨੂੰਨੀ ਪਿਸਤੌਲ ਅਤੇ 2.030 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਅਜੀਤ ਡੈਸਕ 13-08-2026

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਹਥਿਆਰਾਂ ਦੇ ਮਾਮਲੇ ਵਿਚ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ-ਅਧਾਰਤ ਤਸਕਰਾਂ ਦੇ ਸੰਪਰਕ ਵਿਚ ਸਨ ਅਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿਚ ਹੋਰ ਸਪਲਾਈ ਲਈ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ। ਵਿਦੇਸ਼ੀ-ਅਧਾਰਤ ਤਸਕਰਾਂ ਨਾਲ ਕਥਿਤ ਸੰਬੰਧਾਂ ਦੀ ਪੁਸ਼ਟੀ ਕਰਨ ਅਤੇ ਵਿਸ਼ਾਲ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸੰਬੰਧੀ ਥਾਣਾ ਇਸਲਾਮਾਬਾਦ ਅਤੇ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਦੋ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਤੇ ਅਗਲੇ ਤੇ ਪਿਛਲੇ ਸੰਬੰਧਾਂ ਦੀ ਜਾਂਚ ਲਈ ਕਾਰਵਾਈ ਕੀਤੀ ਜਾ ਰਹੀ ਹੈ। 

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਦੀ ਵਿਸ਼ੇਸ਼ ਇਕੱਤਰਤਾ ਸ਼ੁਰੂ ਅਗਲੀ ਖ਼ਬਰ ਨਸ਼ੀਲੇ ਪਦਾਰਥ ਦੀ ਬਰਾਮਦਗੀ ਮਾਮਲੇ 'ਚ ਦੋ ਵਿਅਕਤੀ ਬਰੀ