13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਹਜੂਰ ਸਾਹਿਬ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ

ਨਾਂਦੇੜ ਸਾਹਿਬ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ

ਅਜੀਤ ਡੈਸਕ 13-08-2026

ਮਹਾਰਾਸ਼ਟਰ, ਪਟਿਆਲਾ, 13 ਅਗਸਤ-(ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਵੀਰਵਾਰ ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿਚ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਸੁਖਬੀਰ ਸਿੰਘ ਬਾਦਲ ਨਾਂਦੇੜ ਦੇ ਇਕ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਲਈ ਪਹੁੰਚੇ ਹੋਏ ਸਨ।ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਨਾਂਦੇੜ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ। ਇਸ ਹਮਲੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਇਕ ਸੁਰੱਖਿਆ ਕਰਮਚਾਰੀ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ।

ਜ਼ਿਕਰਯੋਗ ਹੈ ਕਿ 4 ਦਸੰਬਰ 2024 ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਵੀ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲਾਂਕਿ ਉਹ ਇਸ ਘਟਨਾ ਵਿਚ ਸੁਰੱਖਿਅਤ ਰਹੇ ਸਨ ਅਤੇ ਹਮਲਾਵਰ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਸੀ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲਾ ਹਮਲਾਵਰ ਜਸਪਾਲ ਸਿੰਘ ਕਾਬੂ ਅਗਲੀ ਖ਼ਬਰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਗੇਟ ਅੱਗੇ ਕਿਸਾਨਾਂ ਨੇ ਲਗਾਇਆ ਧਰਨਾ