13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜੋਧ ਸਿੰਘ ਸਮਰਾ ਵਲੋਂ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ

ਅਜਨਾਲਾ, (ਅੰਮ੍ਰਿਤਸਰ), 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਅਜੀਤ ਡੈਸਕ 13-08-2026

ਅਜਨਾਲਾ, (ਅੰਮ੍ਰਿਤਸਰ), 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਸਤਿਕਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਗੁਰੂ ਸਾਹਿਬ ਦੇ ਦਰ ’ਤੇ ਨਤਮਸਤਕ ਹੋਣ ਲਈ ਗਏ ਸਨ ਅਤੇ ਗੁਰੂ ਸਾਹਿਬ ਆਪਣੇ ਸਿੱਖ ਦੀ ਹਮੇਸ਼ਾ ਲਾਜ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਚਿੰਤਾਯੋਗ- ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਰਵਨੀਤ ਸਿੰਘ ਬਿੱਟੂ ਵਲੋਂ ਨਿੰਦਾ