13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ ਤੇ ਹਮਲੇ ਨੂੰ ਲੈ ਕੇ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ

ਦਿੜ੍ਹਬਾ ਮੰਡੀ (ਸੰਗਰੂਰ), 13 ਅਗਸਤ (ਜਸਵੀਰ ਸਿੰਘ ਔਜਲਾ)- ਸੁਖਵੀਰ ਸਿੰਘ ਬਾਦਲ ਤੇ ਹਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਆਗੂਆਂ ਵਲੋਂ...

ਅਜੀਤ ਡੈਸਕ 13-08-2026

ਦਿੜ੍ਹਬਾ ਮੰਡੀ (ਸੰਗਰੂਰ), 13 ਅਗਸਤ (ਜਸਵੀਰ ਸਿੰਘ ਔਜਲਾ)- ਸੁਖਬੀਰ ਸਿੰਘ ਬਾਦਲ ਤੇ ਹਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾ ਰਹੀ ਹੈ। ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਦਿੜ੍ਹਬਾ ਤੋਂ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਬਾਦਲ (ਬ) ਦੇ ਪੀ. ਏ. ਸੀ. ਕਮੇਟੀ ਮੈਂਬਰ ਹਰਪਾਲ ਸਿੰਘ ਖਡਿਆਲ ਤੇ ਦਿੜ੍ਹਬਾ ਹਲਕਾ ਇੰਚਾਰਜ ਗੁਲਜਾਰੀ ਮੂਨਕ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਸਤਿਕਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤੀਆਂ ਜਾ ਸਕਦੀਆਂ।

ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਗੁਰੂ ਸਾਹਿਬ ਦੇ ਦਰ ’ਤੇ ਨਤਮਸਤਕ ਹੋਣ ਲਈ ਗਏ ਸਨ ਅਤੇ ਗੁਰੂ ਸਾਹਿਬ ਆਪਣੇ ਸਿੱਖ ਦੀ ਹਮੇਸ਼ਾ ਲਾਜ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਖਬੀਰ ਸਿੰਘ ਬਾਦਲ ਦਾ ਜਾਣਿਆ ਹਾਲ- ਸੂਤਰ ਅਗਲੀ ਖ਼ਬਰ ਜਥੇਦਾਰ ਰਣੀਕੇ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ