13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ ਨਾਲ ਨਾਂਦੇੜ ਸਾਹਿਬ ਵਿਖੇ ਵਾਪਰੀ ਘਟਨਾ ਮੰਦਭਾਗੀ- ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 13 ਅਗਸਤ- ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ...

ਅਜੀਤ ਡੈਸਕ 13-08-2026

ਚੰਡੀਗੜ੍ਹ, 13 ਅਗਸਤ- ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਨਾਲ ਨਾਂਦੇੜ ਸਾਹਿਬ ਵਿਖੇ ਵਾਪਰੀ ਘਟਨਾ ਮੰਦਭਾਗੀ ਹੈ ਅਤੇ ਅਜਿਹੀ ਘਟਨਾ ਨੂੰ ਕਿਸੇ ਵੀ ਸੂਰਤ ਵਿਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਪਰ ਇਸ ਦੇ ਨਾਲ ਹੀ ਇਸ ਘਟਨਾ ਤੋਂ ਸਿੱਖ ਪੰਨਿਆਂ ਵਿਚ ਬਾਦਲ ਪਰਿਵਾਰ ਪ੍ਰਤੀ ਪੈਦਾ ਹੋਏ ਰੋਹ ਦੀ ਝਲਕ ਵੀ ਮਿਲਦੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਨਾਹ ਕਬੂਲ ਕਰਕੇ ਸੇਧ ਲੈਣ ਉਪਰੰਤ ਵੀ ਜੇਕਰ ਇਹੀ ਕਾਰਜਸ਼ੈਲੀ ਅਪਣਾਈ ਜਾਂਦੀ ਹੈ ਤਾਂ ਸਿੱਖ ਕੌਮ ਵਿੱਚ ਰੋਸ ਪੈਦਾ ਹੋਣਾ ਸੁਭਾਵਿਕ ਹੈ। ਹੁਣ ਲੋੜ ਹੈ ਇਸ ਘਟਨਾ ਤੋਂ ਗੰਭੀਰਤਾ ਨਾਲ ਸਬਕ ਲੈਣ ਦੀ ਅਤੇ ਸੰਗਤਾਂ ਦੇ ਰੋਸ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਆਪਣੀ ਕਾਰਜਸ਼ੈਲੀ ਵਿੱਚ ਲੋੜੀਂਦੀ ਤਬਦੀਲੀ ਲਿਆਂਦੀ ਜਾਵੇ। 

ਪਿਛਲੀ ਖ਼ਬਰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਿਉਣ ਦੇ ਗੇਟ ਅੱਗੇ ਕਿਸਾਨਾਂ ਨੇ ਲਗਾਇਆ ਧਰਨਾ ਅਗਲੀ ਖ਼ਬਰ 15 ਅਗਸਤ ਦੇ ਮੱਦੇਨਜ਼ਰ ਜ਼ੀਰਕਪੁਰ ਪੁਲਿਸ ਵਲੋਂ ਹੋਟਲਾਂ ਤੇ ਗੈਸਟ ਹਾਊਸਾਂ ਦੀ ਚੈਕਿੰਗ