13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਏਕਨਾਥ ਸ਼ਿੰਦੇ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਕੀਤੀ ਗੱਲਬਾਤ

ਮਹਾਰਾਸ਼ਟਰ, 13 ਅਗਸਤ- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ...

ਅਜੀਤ ਡੈਸਕ 13-08-2026

ਮਹਾਰਾਸ਼ਟਰ, 13 ਅਗਸਤ-  ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਨਾਂਦੇੜ ਦੇ ਗੁਰਦੁਆਰੇ ਵਿਚ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਸੁਖਬੀਰ ਸਿੰਘ ਬਾਦਲ ਨਾਲ ਫੋਨ 'ਤੇ ਗੱਲਬਾਤ ਕੀਤੀ। ਸ਼ਿੰਦੇ ਨੇ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲੈਂਦਿਆਂ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਸਿਹਤਮੰਦ ਰਹਿਣ ਦੀ ਕਾਮਨਾ ਕੀਤੀ।

ਗੁਰਦੁਆਰੇ ਵਿਚ ਵਾਪਰੀ ਘਟਨਾ ਤੋਂ ਬਾਅਦ ਸੁਰੱਖਿਆ ਅਤੇ ਸੰਗਤ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਸਾਹਮਣੇ ਆਈਆਂ ਹਨ। ਸ਼ਿੰਦੇ ਨੇ ਘਟਨਾ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਂਦਿਆਂ ਲੋੜੀਂਦੇ ਕਦਮਾਂ ਬਾਰੇ ਵੀ ਭਰੋਸਾ ਦਿਵਾਇਆ।

ਪਿਛਲੀ ਖ਼ਬਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਗਈ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਇਕਬਾਲ ਸਿੰਘ ਭੱਟੀ ਵਲੋਂ ਨਿੰਦਾ