13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਐਂਤਕੀ ਹਲਕਾ ਡੇਰਾਬੱਸੀ ਤੋਂ ਭਾਜਪਾ ਉਮੀਦਵਾਰ ਹੀ ਚੜ੍ਹੇਗਾ ਵਿਧਾਨ ਸਭਾ ਦੀਆਂ ਪੌੜੀਆਂ- ਨਾਇਬ ਸਿੰਘ ਸੈਣੀ

ਜ਼ੀਰਕਪੁਰ (ਮੋਹਾਲੀ), 13 ਅਗਸਤ (ਹੈਪੀ ਪੰਡਵਾਲਾ)- ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ...

ਅਜੀਤ ਡੈਸਕ 13-08-2026

ਜ਼ੀਰਕਪੁਰ (ਮੋਹਾਲੀ), 13 ਅਗਸਤ (ਹੈਪੀ ਪੰਡਵਾਲਾ)- ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਅਤੇ ਹਲਕੇ ਦੇ ਭੱਖਦੇ ਮੁੱਦਿਆਂ ਨੂੰ ਚੁੱਕਿਆ ਗਿਆ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਗੁਰਦਰਸ਼ਨ ਸੈਣੀ ਨੂੰ ਹਰੇਕ ਪੱਖ ਤੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਡੇਰਾਬੱਸੀ ਇਲਾਕੇ ਨਾਲ ਉਨ੍ਹਾਂ ਦੀ ਬਹੁਤ ਨੇੜਤਾ ਹੈ। ਕਿਉਂਕਿ ਉਨ੍ਹਾਂ ਦੀਆਂ ਰਿਸ਼ਤੇਦਾਰੀਆਂ ਹਰਿਆਣਾ-ਪੰਜਾਬ ਨਾਲ ਲਗਦੇ ਖੇਤਰਾਂ 'ਚ ਹਨ। ਉਨ੍ਹਾਂ ਹਲਕਾ ਡੇਰਾਬੱਸੀ ਦੇ ਲੋਕਾਂ ਨੂੰ ਤਕੜੇ ਹੋਣ ਲਈ ਕਹਿੰਦਿਆਂ ਕਿਹਾ ਕਿ ਇਸ ਵਾਰ ਇਹ ਸ਼ਪੱਸਟ ਹੈ ਐਂਤਕੀ ਹਲਕਾ ਡੇਰਾਬੱਸੀ ਤੋਂ ਭਾਜਪਾ ਦਾ ਨੁਮਾਇੰਦਾ ਹੀ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹੇਗਾ, ਬੱਸ ਭਰੋਸਾ ਬਣਾ ਕੇ ਰੱਖਿਓ।

ਉਨ੍ਹਾਂ ਕਿਹਾ ਕਿ ਲੰਮੇ ਅਰਸੇ ਤੋਂ ਸਵ. ਗੁਰਨਾਮ ਸਿੰਘ ਸੈਣੀ ਦਾ ਪਰਿਵਾਰ ਇਸ ਹਲਕੇ ਦੀ ਸੇਵਾ ਵਿਚ ਹਾਜ਼ਿਰ ਹੈ ਅਤੇ ਹੁਣ ਗੁਰਦਰਸ਼ਨ ਸਿੰਘ ਸੈਣੀ ਨੇ ਆਪਣੀ ਟੀਮ ਨਾਲ ਇਹ ਸੇਵਾ ਜਾਰੀ ਰੱਖੀ ਹੋਈ ਹੈ।

ਪਿਛਲੀ ਖ਼ਬਰ ਗੁਰੂ ਘਰ ਵਿਖੇ ਸੁਖਬੀਰ ਬਾਦਲ ’ਤੇ ਹਮਲਾ ਅਤਿਅੰਤ ਮੰਦਭਾਗਾ- ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹੋਏ ਜਾਨਲੇਵਾ ਹਮਲੇ ਦੀ ਜ਼ਿਲ਼੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਵਲੋਂ ਸਖ਼ਤ ਨਿਖੇਧੀ