13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿਖੇਧੀ

ਲੌਂਗੋਵਾਲ (ਸੰਗਰੂਰ), 13 ਅਗਸਤ (ਵਿਨੋਦ ਸ਼ਰਮਾ, ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ...

ਅਜੀਤ ਡੈਸਕ 13-08-2026

ਲੌਂਗੋਵਾਲ (ਸੰਗਰੂਰ), 13 ਅਗਸਤ (ਵਿਨੋਦ ਸ਼ਰਮਾ, ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਰਣਜੀਤ ਸਿੰਘ ਕੂਕਾ, ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਸਾ. ਚੇਅਰਮੈਨ ਅਮਰਜੀਤ ਸਿੰਘ ਬਡਰੁੱਖਾਂ, ਸਾਬਕਾ ਚੇਅਰਪਰਸਨ ਬੀਬੀ ਪ੍ਰੀਤਇੰਦਰ ਕੌਰ ਬਡਰੁੱਖਾਂ ਅਤੇ ਬੀਬੀ ਪਰਮਿੰਦਰ ਕੌਰ ਬਰਾੜ ਸਾ. ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਸਾਹਿਬ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਹੋਏ ਦੂਸਰੇ ਹਮਲੇ ਦੀ ਜਾਂਚ ਕੇਂਦਰ ਸਰਕਾਰ ਵਲੋਂ ਤੇ ਉਥੋਂ ਦੀ ਸਰਕਾਰ ਵਲੋਂ ਕਰਵਾਉਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਹੁਣ ਜੇਕਰ ਸ਼ਰਾਰਤੀ ਅਨਸਰ ਗੁਰੂ ਘਰਾਂ ਦੀ ਆੜ ਵਿਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਹਨ ਤਾਂ ਇਸ ਤੋਂ ਨੀਚ ਹਰਕਤ ਹੋਰ ਕੀ ਹੋਵੇਗੀ। ਦੇਸ਼ ਦੁਨੀਆ ਤੋਂ ਸਿੱਖ ਸੰਗਤਾਂ ਗੁਰਧਾਮਾਂ ਦੀ ਯਾਤਰਾ ਕਰਦਿਆਂ ਨਤਮਸਤਕ ਹੋਣ ਆਉਂਦੀਆ ਹਨ ਤੇ ਗੁਰੂ ਘਰਾਂ ਵਿਚ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ।

ਪਿਛਲੀ ਖ਼ਬਰ ਭਾਈ ਲੌਂਗੋਵਾਲ ਵਲੋਂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਗਈ ਅਗਲੀ ਖ਼ਬਰ ਅਮਨ ਅਰੋੜਾ ਨੇ ਕਰੋੜਾਂ ਦੀ ਲਾਗਤ ਨਾਲ ਸੜਕਾਂ ਅਤੇ ਫੜ੍ਹਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ