ਲੌਂਗੋਵਾਲ (ਸੰਗਰੂਰ), 13 ਅਗਸਤ (ਵਿਨੋਦ ਸ਼ਰਮਾ)- ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਨੂੰ ਬੇਹਦ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਕ ਨਿਮਾਣੇ ਸਿੱਖ ਵਜੋਂ ਪਰਿਵਾਰ ਸਮੇਤ ਗੁਰੂ ਘਰ ਗਏ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨਾ ਸਿੱਖੀ ਸਿਧਾਂਤਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਗੁਰੂਧਾਮ ਵਿਚ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲਾ ਵੀ ਸੱਚਾ ਸਿੱਖ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਨ।