13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮਲੂਕਾ ਵਲੋਂ ਨਾਂਦੇੜ ਸਾਹਿਬ ਦੀ ਘਟਨਾ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਅਪੀਲ

ਭਗਤਾ ਭਾਈਕਾ (ਬਠਿੰਡਾ), 13 ਅਗਸਤ (ਸੁਖਪਾਲ ਸਿੰਘ ਸੋਨੀ)- ਅੱਜ ਸ਼੍ਰੀ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ)...

ਅਜੀਤ ਡੈਸਕ 13-08-2026

ਭਗਤਾ ਭਾਈਕਾ (ਬਠਿੰਡਾ), 13 ਅਗਸਤ (ਸੁਖਪਾਲ ਸਿੰਘ ਸੋਨੀ)- ਅੱਜ ਸ਼੍ਰੀ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਕੌਮੀ ਸੀਨੀਅਰ ਮੀਤ ਪ੍ਰਧਾਨ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਨਿੰਦਾ ਕੀਤੀ ਗਈ ਹੈ। ਮਲੂਕਾ ਵਲੋਂ ਨਾਂਦੇੜ ਸਾਹਿਬ ਦੀ ਘਟਨਾ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਗਈ ਹੈ। 

ਮਲੂਕਾ ਨੇ ਕਿਹਾ ਕਿ ਗੁਰੂ ਘਰ ‘ਚ ਕਿਸੇ ‘ਤੇ ਜਾਨਲੇਵਾ ਹਮਲਾ ਮੰਦਭਾਗਾ ਹੈ। ਗੁਰੂ ਘਰਾਂ ‘ਚ ਅਸੀਂ ਸ਼ਰਬਤ ਦੇ ਭਲੇ ਦੀ ਅਰਦਾਸ ਕਰਦੇ ਹਾਂ ਕੋਈ ਵੀ ਗੁਰੂ ਦਾ ਸਿੱਖ ਗੁਰੂ ਘਰ ‘ਚ ਅਜਿਹੀ ਕਾਰਵਾਈ ਕਰਨ ਦੀ ਸੋਚ ਵੀ ਨਹੀਂ ਸਕਦਾ। ਸੁਖਬੀਰ ਸਿੰਘ ਬਾਦਲ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੇ ਨਾਲ ਨਾਲ ਗੁਰੂ ਘਰਾਂ ਅਤੇ ਸਿੱਖਾਂ ਨੂੰ ਬਦਨਾਮ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।

ਸਿੱਖੀ ਦੇ ਭੇਸ ਵਿਚ ਅਜਿਹੀਆਂ ਕਾਲੀਆ ਭੇਡਾਂ ਦੀ ਪਛਾਣ ਕਰਨ ਦੀ ਲੋੜ ਹੈ। ਮਲੂਕਾ ਨੇ ਸੂਬਾ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੇਵਾ ਦੌਰਾਨ ਸ. ਸੁਖਬੀਰ ਸਿੰਘ ਬਾਦਲ ਉਪਰ ਹੋਏ ਹਮਲੇ ਦੀ ਅਜੇ ਤੱਕ ਭਗਵੰਤ ਮਾਨ ਦੀ ਸਰਕਾਰ ਨੇ ਕੋਈ ਜਾਂਚ ਨਹੀਂ ਕੀਤੀ ਗਈ, ਅੱਜ ਦਾ ਹਮਲਾ ਸਰਕਾਰ ਵਲੋਂ ਉਸ ਘਟਨਾ ਦੀ ਡੁੰਘਾਈ ਨਾਲ ਜਾਂਚ ਨਾ ਕਰਨ ਦਾ ਨਤੀਜਾ ਹੀ ਹੈ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਹਲਕਾ ਸੁਲਤਾਨਪੁਰ ਲੋਧੀ ਦੇ ਅਕਾਲੀ ਆਗੂਆਂ ਨੇ ਕੀਤੀ ਸਖ਼ਤ ਨਿੰਦਾ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਵੱਧਦੀ ਲੋਕਪ੍ਰਿਅਤਾ ਅੱਗੇ ਭਾਜਪਾ ਦਾ ਗ੍ਰਾਫ਼ ਡਿੱਗਿਆ- ਡਾ. ਅਨਿਲ ਜੈਹਿੰਦ