14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਿਸਾਨ ਧਰਨੇ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਰਾਤ 9:30 ਵਜੇ ਧਰਨਾ ਸਮਾਪਤ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 14 ਅਗਸਤ (ਕਪਿਲ ਕੰਧਾਰੀ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ-ਡੱਲੇਵਾਲ) ਵਲੋਂ...

ਅਜੀਤ ਡੈਸਕ 14-08-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 14 ਅਗਸਤ (ਕਪਿਲ ਕੰਧਾਰੀ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ-ਡੱਲੇਵਾਲ) ਵਲੋਂ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿਚ ਲਏ ਜਾਣ ਦੇ ਰੋਸ ਵਜੋਂ ਗੁਰੂ ਹਰਸਹਾਏ ਨੇੜਲੇ ਪਿੰਡ ਕੋਹਰ ਸਿੰਘ ਵਾਲਾ ਵਿਖੇ ਰੇਲਵੇ ਟਰੈਕ ’ਤੇ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਜ਼ਿਲ੍ਹਾ ਕਮੇਟੀ ਮੈਂਬਰ ਰਣਜੀਤ ਸਿੰਘ ਨੇ ਕੀਤੀ।

ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ ਸੀ। ਇਸ ਦੌਰਾਨ ਕੁਝ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਰੋਸ ਵਜੋਂ ਰੇਲਵੇ ਟਰੈਕ ਜਾਮ ਕੀਤਾ ਗਿਆ। ਧਰਨੇ ਕਾਰਨ ਦੁਪਹਿਰ 1 ਵਜੇ ਤੋਂ ਰੇਲ ਆਵਾਜਾਈ ਪ੍ਰਭਾਵਿਤ ਰਹੀ।

ਫਾਜ਼ਿਲਕਾ ਤੋਂ ਫਿਰੋਜ਼ਪੁਰ ਜਾਣ ਵਾਲੀ ਡੀ.ਐਮ.ਯੂ. ਗੱਡੀ ਗੁਰੂ ਹਰਸਹਾਏ ਸਟੇਸ਼ਨ ’ਤੇ ਕਈ ਘੰਟੇ ਖੜ੍ਹੀ ਰਹੀ, ਜਦਕਿ ਬੀਕਾਨੇਰ ਜਾਣ ਵਾਲੀ ਮੇਲ ਗੱਡੀ ਵੀ ਝੋਕ ਟਹਿਲ ਸਿੰਘ ਵਾਲਾ ਸਟੇਸ਼ਨ ’ਤੇ ਰੁਕੀ ਰਹੀ। ਇਸ ਕਾਰਨ ਯਾਤਰੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਕਿਸਾਨ ਆਗੂਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਹਿਰਾਸਤ ਵਿਚ ਲਏ ਆਗੂਆਂ ਤੇ ਵਰਕਰਾਂ ਸਬੰਧੀ ਮਾਮਲਾ ਹੱਲ ਕਰਨ ਦੀ ਮੰਗ ਕੀਤੀ। ਧਰਨੇ ਦੇ ਮੱਦੇਨਜ਼ਰ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਰਾਤ ਕਰੀਬ 9:30 ਵਜੇ ਕਿਸਾਨਾਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਰੇਲ ਆਵਾਜਾਈ ਬਹਾਲ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ।

ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਸਾਥੀ ਹਵਾਲਾਤੀਆਂ ਵਲੋਂ ਇਕ ਹਵਾਲਾਤੀ ਦੀ ਕੁੱਟਮਾਰ