ਫ਼ਤਹਿਗੜ੍ਹ ਸਾਹਿਬ, 15 ਅਗਸਤ (ਬਲਜਿੰਦਰ ਸਿੰਘ)- 80ਵੇਂ ਅਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ, ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਧਵਾਂ ਨੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਾਂ, ਬੈਂਡ ਵਲੋਂ ਪਰੇਡ ਵਿਚ ਹਿੱਸਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਡਾਕਟਰ ਸੋਨਾ ਥਿੰਦ, ਜਿਲ੍ਹਾ ਪੁਲਿਸ ਮੁਖੀ ਸ਼ੁਭਮ ਅਵਗਰਵਾਲ, ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੋਂ ਇਲਾਵਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਸ਼ਾਮਿਲ ਸਨ।