ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ),15 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਸੁਨਾਮ ਵਲੋਂ ਪ੍ਰਧਾਨ ਮਨਦੀਪ ਸਿੰਘ ਜੋਸਨ ਦੀ ਅਗਵਾਈ ਵਿਚ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਮਨਾਇਆ ਗਿਆ। ਇਸ ਸਮੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਪ੍ਰਧਾਨ ਮਨਦੀਪ ਸਿੰਘ ਜੋਸਨ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ,ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਅੱਜ ਅਸੀਂ ਇੰਨ੍ਹਾਂ ਸ਼ਹੀਦਾਂ ਦੇ ਤਿਆਗ ਅਤੇ ਬਲਿਦਾਨ ਸਦਕਾ ਹੀ ਮਾਣ ਅਤੇ ਸਨਮਾਨ ਨਾਲ ਜ਼ਿੰਦਗੀ ਬਸਰ ਕਰ ਰਹੇ ਹਾਂ। ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਜੋਸਨ,ਮਾਸਟਰ ਕੇਹਰ ਸਿੰਘ ਜੋਸਨ, ਜਿੰਦਰ ਸਿੰਘ ਅਬਦਾਲ, ਨਰਿੰਦਰ ਸਿੰਘ ਢੋਟ, ਤੇਜਿੰਦਰ ਪਾਲ ਸਿੰਘ ਬੌਬੀ, ਮਲਕੀਤ ਸਿੰਘ ਥਿੰਦ, ਮਾਸਟਰ ਕਰਮ ਸਿੰਘ ਅਤੇ ਵਿਕਾਸ ਕੁਮਾਰ ਆਦਿ ਮੌਜੂਦ ਸਨ।