15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ...

ਅਜੀਤ ਡੈਸਕ 15-08-2026

ਸ੍ਰੀ ਮੁਕਤਸਰ ਸਾਹਿਬ, 15 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਜ਼ਿਲ੍ਹਾਂ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ, ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸੀਮਰ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਮਾਰਕੀਟ ਕਮੇਟੀ ਦੇ ਚੇਅਰਮੈਨ ਸਰਜੀਤ ਸਿੰਘ ਸੰਧੂ, ਆਪ ਦੇ ਜ਼ਿਲ੍ਹਾ ਪ੍ਰਧਾਨ ਜਸ਼ਨਦੀਪ ਸਿੰਘ ਬਰਾੜ, ਏ.ਡੀ.ਸੀ.ਡੈਵੀ ਗੋਇਲ, ਐਸ.ਪੀ. ਮਨਮੀਤ ਸਿੰਘ ਢਿੱਲੋਂ, ਐਸ.ਡੀ.ਐਮ. ਗੁਰਕਰਨਦੀਪ ਸਿੰਘ ਸਿੱਧੂ ਸਮੇਤ ਹੋਰ ਉੱਚ ਅਧਿਕਾਰੀ ਅਤੇ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਅਗਲੀ ਖ਼ਬਰ ਮੋਹਾਲੀ-ਚੰਡੀਗੜ੍ਹ ਬਾਰਡਰ ਤੇ ਮਾਹੌਲ ਤਣਾਅਪੂਰਨ, ਦਾਗੇ ਅੱਥਰੂ ਗੈਸ ਦੇ ਗੋਲੇ