15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਡੀਐਸਪੀ ਅੱਗੇ ਧਰਨਾ 5ਵੇਂ ਦਿਨ ਵੀ ਜਾਰੀ

ਚੋਗਾਵਾਂ/ਅੰਮ੍ਰਿਤਸਰ, 15 ਅਗਸਤ (ਗੁਰਵਿੰਦਰ ਸਿੰਘ ਕਲਸੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੁਲਿਸ ਥਾਣਿਆਂ ਵਿਚ ਪੈਂਡਿੰਗ ਮਸਲਿਆਂ ਨੂੰ ਲੈ ਕੇ ਡੀ.ਐਸ.ਪੀ. ਦਫ਼ਤਰ ਚਗਾਵਾਂ ਵਿਖੇ ਲਗਾਇਆ ਧਰਨਾ ਅੱਜ 5ਵੇਂ ਦਿਨ ਵਿਚ ਸ਼ਾਮਿਲ...

ਅਜੀਤ ਡੈਸਕ 15-08-2026

ਚੋਗਾਵਾਂ/ਅੰਮ੍ਰਿਤਸਰ, 15 ਅਗਸਤ (ਗੁਰਵਿੰਦਰ ਸਿੰਘ ਕਲਸੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੁਲਿਸ ਥਾਣਿਆਂ ਵਿਚ ਪੈਂਡਿੰਗ ਮਸਲਿਆਂ ਨੂੰ ਲੈ ਕੇ ਡੀ.ਐਸ.ਪੀ. ਦਫ਼ਤਰ ਚਗਾਵਾਂ ਵਿਖੇ ਲਗਾਇਆ ਧਰਨਾ ਅੱਜ 5ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ, ਜਿਸ ਵਿੱਚ ਜੋਨ ਲੋਪੋਕੇ ਦੇ ਪ੍ਰਧਾਨ ਗੁਰਲਾਲ ਸਿੰਘ ਸਮੇਤ ਕਿਸਾਨਾਂ ਤੇ ਬੀਬੀਆਂ ਨੇ ਸ਼ਿਰਕਤ ਕੀਤੀ।    ਅੱਜ ਆਜ਼ਾਦੀ ਦਿਹਾੜੇ ਵਰਗੇ ਰਾਸ਼ਟਰੀ ਤਿਉਹਾਰਾਂ ਉੱਤੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਸਰਕਾਰਾਂ ਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਬਾਜ ਸਿੰਘ ਸਾਰੰਗੜਾ, ਲਖਵਿੰਦਰ ਸਿੰਘ ਡਾਲਾ ਤੇ ਸਵਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਨਸ਼ੇ, ਵੱਧ ਰਹੀ ਲੁੱਟ ਖੋਹ, ਨਜਾਇਜ਼ ਪਰਚਿਆਂ, ਜਾਇਜ਼ ਕੇਸਾਂ ਵਿਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਕਿਸਾਨਾਂ ਵਲੋਂ ਮੋਰਚਾ ਖੋਲਿਆ ਗਿਆ ਹੈ। ਪ੍ਰਸ਼ਾਸਨ ਵਲੋਂ ਅੱਧੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦੇ ਪੈਂਡਿੰਗ ਸਾਰੇ ਮਸਲੇ ਹੱਲ ਨਾ ਕੀਤੇ ਗਏ ਤਾਂ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

ਪਿਛਲੀ ਖ਼ਬਰ ਨਗਰ ਪੰਚਾਇਤ ਮਲੌਦ ਵਿਖੇ ਪ੍ਰਧਾਨ ਸੋਨੀਆ ਗੋਇਲ ਨੇ ਲਹਿਰਾਇਆ ਤਿਰੰਗਾ ਝੰਡਾ ਅਗਲੀ ਖ਼ਬਰ ਸੜਕ ਹਾਦਸੇ ਵਿਚ ਆਈਟੀਬੀਪੀ ਦੇ ਡੀਆਈਜੀ ਪਰਮਿੰਦਰ ਸਿੰਘ ਦੀ ਮੌਤ, ਸ੍ਰੀ ਅਨੰਦਪੁਰ ਸਾਹਿਬ ਵਿੱਚ ਸੋਗ ਦੀ ਲਹਿਰ