15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹਿਰਾਸਤ ਵਿਚ ਲਏ ਗਏ ਕਿਸਾਨ ਆਗੂਆਂ ਨੂੰ ਪੁਲਿਸ ਨੇ ਕੀਤਾ ਰਿਹਾਅ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 15 ਅਗਸਤ (ਕਪਿਲ ਕੰਧਾਰੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦਾ ਇਕ ਕਾਫ਼ਲਾ ਅੱਜ ਫਿਰੋਜ਼ਪੁਰ...

ਅਜੀਤ ਡੈਸਕ 15-08-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 15 ਅਗਸਤ (ਕਪਿਲ ਕੰਧਾਰੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦਾ ਇਕ ਕਾਫ਼ਲਾ ਅੱਜ ਫਿਰੋਜ਼ਪੁਰ ਵਿਖੇ ਪਹੁੰਚੇ ਮੁੱਖ ਮੰਤਰੀ ਨੂੰ ਸਵਾਲ ਕਰਨ ਲਈ ਜਾ ਰਿਹਾ ਸੀ। ਇਸ ਦੌਰਾਨ ਕਿਲ੍ਹੇ ਵਾਲਾ ਚੌਂਕ, ਵਿਖੇ ਪੁਲਿਸ ਫੋਰਸ ਵਲੋਂ ਨਾਕਾ ਲਗਾ ਕੇ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਰੋਕ ਕੇ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਮੌਕੇ ਪੁਲਿਸ ਅਤੇ ਕਿਸਾਨ ਆਗੂਆਂ ਵਿਚਕਾਰ ਤਲਖ਼ ਕਲਾਮੀ ਵੀ ਹੋਈ। ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਕੀਆਂ ਵਿਚ ਬੰਦ ਕਰ ਦਿੱਤਾ ਗਿਆ। ਕਿਸਾਨ ਜਥੇਬੰਦੀ ਵਲੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਵਿਰੁੱਧ ਜ਼ੋਰਦਾਰ ਰੋਸ ਪ੍ਰਗਟ ਕੀਤਾ ਗਿਆ ਅਤੇ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ ਗਈ।
ਜਥੇਬੰਦੀ ਵਲੋਂ ਦੱਸਿਆ ਗਿਆ ਕਿ ਗੁਰਬਖਸ਼ ਸਿੰਘ, ਮੇਜਰ ਸਿੰਘ, ਫੁੰਮਣ ਸਿੰਘ ਨੂੰ ਮਮਦੋਟ ਅਤੇ ਧਰਮ ਸਿੰਘ ਸਿੱਧੂ ਨੂੰ ਲੱਖੋ ਕੇ ਥਾਣੇ ਵਿਚ, ਜਦਕਿ ਹਰਜੀਤ ਸਿੰਘ, ਰਣਜੀਤ ਸਿੰਘ ਅਤੇ ਬਿੰਦਰ ਸਿੰਘ ਨੂੰ ਬਾਰੇ ਕੇ ਚੌਂਕੀ ਵਿਚ ਬੰਦ ਕੀਤਾ ਗਿਆ ਸੀ।
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਸਬੰਧੀ ਮੁੱਖ ਮੰਤਰੀ ਨੂੰ ਸਵਾਲ ਕਰਨ ਲਈ ਜਾ ਰਹੇ ਸਨ, ਪਰ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਕੇ ਹਿਰਾਸਤ ਵਿਚ ਲੈ ਲਿਆ ਗਿਆ। ਜਥੇਬੰਦੀ ਦੇ ਦਬਾਅ ਤੋਂ ਬਾਅਦ ਪੁਲਿਸ ਵਲੋਂ ਹਿਰਾਸਤ ਵਿਚ ਲਏ ਗਏ ਸਾਰੇ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਝਾਰਖੰਡ : ਪੁਲਿਸ ਫੋਰਸ ਨੇ ਸਾਡੇ 'ਤੇ ਕੀਤਾ ਹਮਲਾ, ਮੇਰੀ ਰੱਖਿਆ ਕਰਨ ਦੀ ਕੋਸ਼ਿਸ਼ ਕਰ ਰਹੇ ਸਾਥੀਆਂ ਨੂੰ ਬੇਰਹਿਮੀ ਨਾਲ ਕ... ਅਗਲੀ ਖ਼ਬਰ ਮਿਲਾਨ ਵਿਖੇ ਧੂਮ-ਧਾਮ ਨਾਲ਼ ਮਨਾਇਆ ਗਿਆ ਭਾਰਤ ਦਾ 80ਵਾਂ ਸੁਤੰਤਰਤਾ ਦਿਵਸ