ਜ਼ੀਰਕਪੁਰ (ਮੁਹਾਲੀ), 15 ਅਗਸਤ (ਹੈਪੀ ਪੰਡਵਾਲਾ) - ਆਜ਼ਾਦੀ ਦਿਹਾੜੇ ਮੌਕੇ 'ਤੇ ਅੱਜ ਨਗਰ ਕੌਂਸਲ ਜ਼ੀਰਕਪੁਰ ਦੇ ਦਫ਼ਤਰ 'ਚ ਰਾਸ਼ਟਰੀ ਝੰਡਾ ਤਿਰੰਗਾ ਉਤਸ਼ਾਹ ਨਾਲ ਲਹਿਰਾਇਆ ਗਿਆ। ਇਸ ਸ਼ਾਨਦਾਰ ਸਮਾਗਮ 'ਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਜਦਕਿ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਵਿਧਾਇਕ ਦੀ ਹਾਜ਼ਰੀ 'ਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੇਸ਼ ਵਾਸੀਆਂ ਅਤੇ ਡੇਰਾਬਸੀ ਹਲਕੇ ਦੇ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਆਪਣੇ ਸੰਬੋਧਨ ਵਿਚ ਉਨ੍ਹਾਂ ਦੇਸ਼ ਦੀ ਖ਼ਾਤਰ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ।
ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਸਮਰਥਕ, ਕੌਂਸਲਰ ਤੇ ਸ਼ਹਿਰ ਦੇ ਮੋਹਤਵਰ ਹਾਜ਼ਰ ਸਨ। ਸਮਾਰੋਹ ਦੌਰਾਨ ਪੂਰਾ ਪੰਡਾਲ ਦੇਸ਼ ਭਗਤੀ ਦੇ ਰੰਗ 'ਚ ਰੰਗਿਆ ਨਜ਼ਰ ਆਇਆ ਅਤੇ ਅੰਤ ਵਿਚ ਹਾਜ਼ਰੀਨ ਨੂੰ ਲੱਡੂ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।
ਤਾਜ਼ਾ ਖ਼ਬਰਾਂ
Free
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ 'ਚ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਲਹਿਰਾਇਆ ਤਿਰੰਗਾ
ਜ਼ੀਰਕਪੁਰ (ਮੁਹਾਲੀ), 15 ਅਗਸਤ (ਹੈਪੀ ਪੰਡਵਾਲਾ) - ਆਜ਼ਾਦੀ ਦਿਹਾੜੇ ਮੌਕੇ 'ਤੇ ਅੱਜ ਨਗਰ ਕੌਂਸਲ ਜ਼ੀਰਕਪੁਰ ਦੇ ਦਫ਼ਤਰ 'ਚ ਰਾਸ਼ਟਰੀ ਝੰਡਾ ਤਿਰੰਗਾ ਉਤਸ਼ਾਹ ਨਾਲ ਲਹਿਰਾਇਆ ਗਿਆ। ਇਸ ਸ਼ਾਨਦਾਰ ਸਮਾਗਮ 'ਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ...
ਅਜੀਤ ਡੈਸਕ
15-08-2026