15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਅਧਿਆਪਕ ਵਰਗ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿਚ ਹੋਵੇਗਾ ਸ਼ਾਮਿਲ

ਸੰਗਰੂਰ, 16 ਅਗਸਤ ( ਧੀਰਜ ਪਿਸ਼ੌਰੀਆ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ 7 ਅਗਸਤ ਦੀ ਇਤਿਹਾਸਿਕ ਚੰਡੀਗੜ੍ਹ...

ਅਜੀਤ ਡੈਸਕ 16-08-2026

ਸੰਗਰੂਰ, 16 ਅਗਸਤ ( ਧੀਰਜ ਪਿਸ਼ੌਰੀਆ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ 7 ਅਗਸਤ ਦੀ ਇਤਿਹਾਸਿਕ ਚੰਡੀਗੜ੍ਹ ਰੈਲੀ ਮੌਕੇ ਅਗਲੇ ਸੰਘਰਸ਼ ਵਜੋਂ 27 ਅਗਸਤ ਨੂੰ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਬੰਦ ਕਰਨ ਦੇ ਐਲਾਨ ਨੂੰ ਸਫਲ ਬਣਾਉਣ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੀ ਵਰਚੁਅਲ ਮੀਟਿੰਗ ਕੀਤੀ ਗਈ, ਜਿਸ ਵਿਚ 27 ਅਗਸਤ ਦੇ ਪੰਜਾਬ ਬੰਦ ਸਮੇਂ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਐਕਸ਼ਨ ਦੀ ਤਿਆਰੀ ਲਈ 17, 18 ਅਤੇ 19 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਵਿਭਾਗੀ ਮੁੱਖੀਆਂ ਨੂੰ ਸਮੂਹਿਕ ਛੁੱਟੀ ਦੇ ਨੋਟਿਸ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ।

ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਵਿਚ ਕੱਲੵ ਰਹੇਗੀ ਛੁੱਟੀ ਅਗਲੀ ਖ਼ਬਰ ਹਾਦਸੇ 'ਚ ਵਾਲ ਵਾਲ ਬਚੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ