15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਚਾਰਕਾਂ ਦੀ ਹੋਈ ਇਕੱਤਰਤਾ

ਤਲਵੰਡੀ ਸਾਬੋ (ਬਠਿੰਡਾ), 16 ਅਗਸਤ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਤੋਂ ਆਰੰਭੇ ਗਏ 'ਮੀਰੀ ਪੀਰੀ ਖ਼ਾਲਸਾ ਮਾਰਚ ' ਦਾ ਪਹਿਲਾ...

ਅਜੀਤ ਡੈਸਕ 16-08-2026

ਤਲਵੰਡੀ ਸਾਬੋ (ਬਠਿੰਡਾ), 16 ਅਗਸਤ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਤੋਂ ਆਰੰਭੇ ਗਏ 'ਮੀਰੀ ਪੀਰੀ ਖ਼ਾਲਸਾ ਮਾਰਚ ' ਦਾ ਪਹਿਲਾ ਪੜਾਅ 4 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੂਰਨ ਹੋਣ ਉਪਰੰਤ ਹੁਣ ਦੂਜੇ ਪੜਾਅ ਦੇ ਆਰੰਭਤਾ ਦੀਆਂ ਤਿਆਰੀਆਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਮਾਲਵਾ ਜ਼ੋਨ ਦੇ ਪ੍ਰਚਾਰਕਾਂ ਦੀ ਇਕੱਤਰਤਾ  ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਤੋਂ ਜਾਣੂੰ ਕਰਵਾਉਣ ਦੇ ਮਕਸਦ ਨਾਲ ਸਜਾਏ ਜਾ ਰਹੇ ਖ਼ਾਲਸਾ ਮਾਰਚਾਂ ਦਾ ਦੂਜਾ ਪੜਾਅ 23 ਅਗਸਤ ਨੂੰ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਵੇਗਾ।ਸੁਨ੍ਹਾਂ ਨੇ ਕਿਹਾ ਕਿ ਖ਼ਾਲਸਾ ਮਾਰਚ ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਖ਼ਾਲਸਾ ਮਾਰਚ ਦੀ ਰੂਪਰੇਖਾ ਉਲੀਕਦਿਆਂ ਸਮੁੱਚੀਆਂ ਤਿਆਰੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ।ਇਕੱਤਰਤਾ ਚ ਪ੍ਰਚਾਰਕਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਹੋਰ ਅਹੁਦੇਦਾਰ ਵੀ ਮੌਜੂਦ ਰਹੇ।

ਪਿਛਲੀ ਖ਼ਬਰ ਡੱਲੇਵਾਲ ਦੀ ਅਗਵਾਈ ਹੇਠ ਖਨੌਰੀ ਦੇ ਗੁਰਦੁਆਰਾ ਸਾਹਿਬ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਵਿਚ ਪਹੁੰਚੇ ਹਰਸਿਮਰਤ ਕੌਰ ਬਾਦਲ