ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 16 ਅਗਸਤ (ਕਪਿਲ ਕੰਧਾਰੀ) - ਗੁਰੂ ਹਰਸਹਾਏ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 106 ਸਾਲ ਪੁਰਾਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਖ਼ਤਮ ਕਰਨ ਲਈ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਬਰਾਬਰੀ ਨਾ ਕਰ ਸਕਣ ਵਾਲੀਆਂ ਵਿਰੋਧੀ ਪਾਰਟੀਆਂ ਹੁਣ ਧਰਮ ਦੇ ਨਾਮ ’ਤੇ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਪੰਜਾਬੀਆਂ ਦੀ ਆਵਾਜ਼ ਲਈ ਖੜ੍ਹਾ ਰਿਹਾ ਹੈ।
ਬੀਬਾ ਬਾਦਲ ਨੇ ਕਿਹਾ ਕਿ ਅੱਜ ਇਸ ਰੈਲੀ ਵਿਚ ਸੁਖਬੀਰ ਸਿੰਘ ਬਾਦਲ ਨੇ ਵੀ ਪਹੁੰਚਣਾ ਸੀ, ਪਰ ਉਨ੍ਹਾਂ ’ਤੇ ਹੋਏ ਹਮਲੇ ਕਾਰਨ ਉਹ ਰੈਲੀ ਵਿਚ ਨਹੀਂ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਵਿਰੋਧੀ ਜਿੰਨੇ ਜ਼ਿਆਦਾ ਹਮਲੇ ਕਰਕੇ ਅਕਾਲੀ ਦਲ ਨੂੰ ਡਰਾਉਣ ਅਤੇ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਾਰਟੀ ਉੰਨੀ ਹੀ ਮਜ਼ਬੂਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾ ਕਦੇ ਝੁਕਿਆ ਹੈ ਅਤੇ ਨਾ ਹੀ ਡਰਿਆ ਹੈ। ਪਾਰਟੀ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਹੀ ਹੈ ਅਤੇ ਵਰਕਰ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹਨ।
ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਪੰਜਾਬ ਦੇ ਹਾਲਾਤ ਲਗਾਤਾਰ ਖਰਾਬ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਇਸ ਦਾ ਜਵਾਬ ਦੇਣਗੇ।
ਤਾਜ਼ਾ ਖ਼ਬਰਾਂ
Free
ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ, ਸ਼੍ਰੋਮਣੀ ਅਕਾਲੀ ਦਲ (ਬ) ਨੂੰ ਖ਼ਤਮ ਕਰਨ ਲਈ - ਹਰਸਿਮਰਤ ਕੌਰ ਬਾਦਲ
ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 16 ਅਗਸਤ (ਕਪਿਲ ਕੰਧਾਰੀ) - ਗੁਰੂ ਹਰਸਹਾਏ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 106...
ਅਜੀਤ ਡੈਸਕ
16-08-2026