ਦਿੜ੍ਹਬਾ ਮੰਡੀ (ਸੰਗਰੂਰ), 16 ਅਗਸਤ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਲਕਾ ਦਿੜ੍ਹਬਾ ਦੀ ਇਕ ਜਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮਪਾਲ ਸਿੰਘ ਬਹਿਣੀਵਾਲ ਦੀ ਅਗਵਾਈ ਹੇਠ ਦਿੜ੍ਹਬਾ ਵਿਖੇ ਹੋਈ ਇਸ ਮੀਟਿੰਗ ਵਿਚ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 41ਵੀਂ ਬਰਸੀ ਜੋ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅਨਾਜ ਮੰਡੀ ਲੋਂਗੋਵਾਲ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾ ਰਹੀ ਹੈ, ਬਾਰੇ ਵਿਚਾਰਾਂ ਕੀਤੀਆਂ ਗਈਆਂ। ਬਰਸੀ ਸਮਾਗਮ ਵਿਚ ਵੱਧ ਤੋਂ ਵੱਧ ਸੰਗਤਾਂ ਨੂੰ ਪ੍ਰੇਰਤ ਕਰਕੇ ਪਹੁੰਚਣ ਸੰਬੰਧੀ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਵੀ ਮੀਟਿੰਗ ਦੌਰਾਨ ਲਗਾਈਆਂ ਗਈਆਂ ਤਾਂ ਕਿ ਦਿੜ੍ਹਬਾ ਹਲਕੇ ਦੀ ਵੱਧ ਤੋਂ ਵੱਧ ਸੰਗਤ ਮਹਾਨ ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਜੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਆਪਣੀ ਸ਼ਰਧਾ ਅਤੇ ਸਤਿਕਾਰ ਭੇਟ ਕਰ ਸਕੇ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ਨੂੰ ਲੈ ਕੇ ਲਗਾਈਆਂ ਡਿਊਟੀਆਂ
ਦਿੜ੍ਹਬਾ ਮੰਡੀ (ਸੰਗਰੂਰ), 16 ਅਗਸਤ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਲਕਾ ਦਿੜ੍ਹਬਾ ਦੀ ਇਕ ਜਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮਪਾਲ ਸਿੰਘ ਬਹਿਣੀਵਾਲ ਦੀ ਅਗਵਾਈ ਹੇਠ ਦਿੜ੍ਹਬਾ ਵਿਖੇ ਹੋਈ ਇਸ ਮੀਟਿੰਗ ਵਿਚ ਸੰਤ...
ਅਜੀਤ ਡੈਸਕ
16-08-2026