ਮਮਦੋਟ/ਫ਼ਿਰੋਜ਼ਪੁਰ 17 ਅਗਸਤ (ਸੁਖਦੇਵ ਸਿੰਘ ਸੰਗਮ) - ਪਿਛਲੇ ਮਹੀਨੇ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਅੱਜ ਮਮਦੋਟ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਕਰਵਾਈ ਗਈ। ਇਸ ਦੌਰਾਨ ਰਾਕੇਸ਼ ਕੁਮਾਰ ਵਿੱਕੀ ਮੈਨੀ ਨੂੰ ਨਗਰ ਪੰਚਾਇਤ ਮਮਦੋਟ ਦਾ ਪ੍ਰਧਾਨ ਚੁਣਿਆ ਗਿਆ।ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਦੀ ਹਾਜ਼ਰੀ ਵਿਚ ਹੋਈ। ਵਿੱਕੀ ਮੈਨੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਸਮਰਥਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ।