ਨਵੀਂ ਦਿੱਲੀ, 17 ਅਗਸਤ - ਸੁਪਰੀਮ ਕੋਰਟ ਨੇ ਸੀਬੀਆਈ, ਈਡੀ ਅਤੇ ਹੋਰ ਅਧਿਕਾਰੀਆਂ ਨੂੰ ਕਰਨਾਟਕ ਸਥਿਤ ਭਾਜਪਾ ਵਰਕਰ ਐਸ ਵਿਗਨੇਸ਼ ਸ਼ਿਸ਼ਿਰ ਦੁਆਰਾ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਸੰਬੰਧੀ ਇਕ ਮਾਮਲੇ ਵਿਚ ਇਲਾਹਾਬਾਦ ਹਾਈ ਕੋਰਟ ਵਿਚ ਕੋਈ ਰਿਪੋਰਟ ਦਾਇਰ ਨਾ ਕਰਨ ਲਈ ਕਿਹਾ ਹੈ।
ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਇਸ ਮਾਮਲੇ ਵਿਚ ਆਪਣੀ 20 ਅਗਸਤ ਦੀ ਸੁਣਵਾਈ ਉਦੋਂ ਤੱਕ ਮੁਲਤਵੀ ਕਰਨ ਲਈ ਵੀ ਕਿਹਾ ਹੈ ਜਦੋਂ ਤੱਕ ਸੁਪਰੀਮ ਕੋਰਟ ਮਾਮਲੇ ਦੀ ਅਗਲੀ ਸੁਣਵਾਈ ਨਹੀਂ ਕਰ ਲੈਂਦੀ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਰਾਹੁਲ ਗਾਂਧੀ ਦੀ ਪਟੀਸ਼ਨ 'ਤੇ ਵੀ ਨੋਟਿਸ ਜਾਰੀ ਕੀਤਾ ਹੈ।