17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੀਨੀਅਰ ਭਾਜਪਾ ਆਗੂ ਤਰਲੋਚਨ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਿੱਖ ਭਾਈਚਾਰੇ ਨਾਲ ਜੁੜੇ ਵਿਵਾਦ ਵਿਚ ਦਖ਼ਲ ਦੇਣ ਅਤੇ ਸ਼ਾਂਤੀਪੂਰਨ ਹੱਲ ਕੱਢਣ ਦੀ ਮੰਗ ਕੀਤੀ

ਕਰਨਾਲ (ਹਰਿਆਣਾ), 18 ਅਗਸਤ (ਗੁਰਮੀਤ ਸਿੰਘ ਸੱਗੂ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਰਿਆਣਾ...

ਅਜੀਤ ਡੈਸਕ 17-08-2026

ਕਰਨਾਲ (ਹਰਿਆਣਾ), 18 ਅਗਸਤ (ਗੁਰਮੀਤ ਸਿੰਘ ਸੱਗੂ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ . ਤ੍ਰਿਲੋਚਨ ਸਿੰਘ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਇਕ ਪੱਤਰ ਲਿਖ ਕੇ ਸਿੱਖ ਭਾਈਚਾਰੇ ਨਾਲ ਜੁੜੇ ਵਿਵਾਦ ਵਿਚ ਦਖ਼ਲ ਦੇਣ ਅਤੇ ਸ਼ਾਂਤੀਪੂਰਨ ਹੱਲ ਕੱਢਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਸਿਮਰਨ ਸਿੰਘ ਮੰਡ ਦਾ 7 ਅਗਸਤ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅੰਬਾਲਾ ਦੇ ਇਤਿਹਾਸਿਕ ਗੁਰਦੁਆਰਾ ਪੰਜੋਖਰਾ ਸਾਹਿਬ ਜਾਣਾ ਇਕ ਜਾਣਬੁੱਝ ਕੇ ਕੀਤੀ ਗਈ ਸਾਜ਼ਿਸ਼ ਦਾ ਹਿੱਸਾ ਸੀ।

ਉਹ ਹੰਗਾਮਾ ਕਰਨ ਦੇ ਇਰਾਦੇ ਨਾਲ ਆਏ ਸਨ। ਉਨ੍ਹਾਂ ਮੁੱਖ ਮੰਤਰੀ ਕੋਲੋਂ ਮੰਡ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਤ੍ਰਿਲੋਚਨ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਕਈ ਮੈਂਬਰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਪਰ ਵਿਰੋਧ ਪ੍ਰਦਰਸ਼ਨ ਦੌਰਾਨ ਲਾਠੀਚਾਰਜ ਹੋਇਆ ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ। ਇਸ ਮਾਮਲੇ ਤੇ ਇਕ ਕੇਸ ਦਰਜ ਕੀਤਾ ਗਿਆ ਹੈ ਅਤੇ ਕੁਝ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਸਿੱਖ ਭਾਈਚਾਰੇ ਦੇ ਗ੍ਰਿਫ਼ਤਾਰ ਮੈਂਬਰਾਂ ਨੂੰ ਰਿਹਾਅ ਕਰਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਵੀ ਦਖ਼ਲ ਦੇ ਚੁੱਕੇ ਹਨ ਅਤੇ ਕਈ ਮਾਮਲਿਆਂ ਦਾ ਹੱਲ ਕੱਢ ਚੁੱਕੇ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਨੂੰ ਇਸ ਮਾਮਲੇ ਵਿਚ ਨਿੱਜੀ ਤੌਰ 'ਤੇ ਦਖ਼ਲ ਦੇਣਾ ਚਾਹੀਦਾ ਹੈ ਅਤੇ ਦੋਵਾਂ ਧਿਰਾਂ ਦੀ ਗੱਲ ਸੁਣਨ ਤੋਂ ਬਾਅਦ ਵਿਵਾਦ ਦਾ ਹੱਲ ਕੱਢਣਾ ਚਾਹੀਦਾ ਹੈ।

ਤ੍ਰਿਲੋਚਨ ਸਿੰਘ ਨੇ ਕਿਹਾ ਕਿ ਹਰਿਆਣਾ ਦਾ ਸਿੱਖ ਭਾਈਚਾਰਾ ਸ਼ਾਂਤੀ ਅਤੇ ਭਾਈਚਾਰੇ ਨਾਲ ਰਹਿਣਾ ਚਾਹੁੰਦਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸੀਨੀਅਰ ਸਿੱਖ ਆਗੂਆਂ ਜਗਦੀਸ਼ ਸਿੰਘ ਝੀਂਡਾ, ਬਲਜੀਤ ਸਿੰਘ ਦਾਦੂਵਾਲ ਅਤੇ ਹੋਰਾਂ ਦੀ ਗੱਲ ਸੁਣਨ ਅਤੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ। 

ਪਿਛਲੀ ਖ਼ਬਰ ਅਟਾਰੀ ਸਰਹੱਦ ਦੇ ਨਜ਼ਦੀਕ ਤੋਂ ਪਾਕਿਸਤਾਨ ਤੋਂ ਆਏ 6 ਪਿਸਟਲ, 10 ਮੈਗਜ਼ੀਨ ਸਮੇਤ ਦੋ ਕਾਬੂ ਅਗਲੀ ਖ਼ਬਰ ਗਰਮੀ ਤੇ ਹੁੰਮਸ ਕਾਰਨ ਪੰਜਾਬ ’ਚ ਬਿਜਲੀ ਦੀ ਮੰਗ 16000 ਮੈਗਾਵਾਟ ਤੋਂ ਟੱਪੀ