ਚੰਡੀਗੜ੍ਹ, 18 ਅਗਸਤ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪ੍ਰਮੁੱਖ ਕਿਸਾਨ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿਚ ਪ੍ਰਮੁੱਖ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਬੂਟਾ ਸਿੰਘ ਬੁਰਜਗਿੱਲ, ਲੱਖੋਵਾਲ ਯੂਨੀਅਨ ਤੋਂ ਮਨਪ੍ਰੀਤ ਸਿੰਘ ਹੋਰ ਯੂਨੀਅਨਾਂ ਬਲਦੇਵ ਸਿੰਘ ਨਿਹਾਲਗੜ੍ਹ , ਬੂਟਾ ਸਿੰਘ ਸ਼ਾਦੀਪੁਰ ਅਤੇ ਪਰਮਿੰਦਰ ਸਿੰਘ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਵਿਚ ਵਿਸ਼ੇਸ਼ ਤੌਰ ’ਤੇ ਚੰਡੀਗੜ੍ਹ ਵਿਖੇ ਇਕ ਸਤੰਬਰ ਤੋਂ ਇਕ ਹਫ਼ਤੇ ਲਈ ਜੋ ਮੋਰਚਾ ਲਾਇਆ ਜਾ ਰਿਹਾ ਹੈ, ਉਸ ਸੰਬੰਧੀ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ।
ਤਾਜ਼ਾ ਖ਼ਬਰਾਂ
Free
ਸੰਯੁਕਤ ਕਿਸਾਨ ਮੋਰਚੇ ਦੀ ਵਿਸ਼ੇਸ਼ ਇਕੱਤਰਤਾ ਸ਼ੁਰੂ
ਚੰਡੀਗੜ੍ਹ, 18 ਅਗਸਤ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪ੍ਰਮੁੱਖ ਕਿਸਾਨ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਸ਼ੁਰੂ ਹੋ ਗਈ ਹੈ।
ਅਜੀਤ ਡੈਸਕ
18-08-2026