18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਧੱਕੇ ਨਾਲ ਨਹੀਂ ਥੋਪਿਆ ਜਾਣਾ ਚਾਹੀਦਾ ਵੰਦੇ ਮਾਤਰਮ- ਇਮਾਨ ਸਿੰਘ ਮਾਨ

ਸੰਗਰੂਰ 18 ਅਗਸਤ (ਧੀਰਜ ਪਸ਼ੌਰੀਆ)- ਰਾਸ਼ਟਰੀ ਗੀਤ ਵੰਦੇ ਮਾਤਰਮ ਸਬੰਧੀ ਦੇਸ਼ ਦੀ ਪਾਰਲੀਮੈਂਟ ਵਲੋਂ...

ਅਜੀਤ ਡੈਸਕ 18-08-2026

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-  ਰਾਸ਼ਟਰੀ ਗੀਤ ਵੰਦੇ ਮਾਤਰਮ ਸਬੰਧੀ ਦੇਸ਼ ਦੀ ਪਾਰਲੀਮੈਂਟ ਵਲੋਂ ਬਣਾਏ ਕਾਨੂੰਨ ਨੂੰ ਸਿੱਖਾਂ ਅਤੇ ਦੂਜੇ ਧਰਮਾਂ ਉੱਤੇ ਥੋਪਣਾ ਗਲਤ ਹੈ ਅਜਿਹਾ ਨਹੀਂ ਹੋਣਾ ਚਾਹੀਦਾ। ਇਹ ਪ੍ਰਗਟਾਵਾ ਕਰਦਿਆਂ ਹੋਇਆ ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਕਿ ਇਸ ਗੀਤ ਵਿਚ ਹਿੰਦੂ ਦੇਵੀ ਦੇਵਤਿਆਂ ਦੀ ਪੂਜਾ ਦੀ ਗੱਲ ਕੀਤੀ ਗਈ ਹੈ ਜੋ ਹਿੰਦੂ ਧਰਮ ਦੇ ਬਹੁਤ ਸਤਿਕਾਰਯੋਗ ਹਨ। ਸਿੱਖ ਧਰਮ ਅਕਾਲ ਪੁਰਖ ਦੀ ਪੂਜਾ ਦਾ ਆਦੇਸ਼ ਕਰਦਾ ਹੈ। ਸਿੱਖ ਧਰਮ ਵਿਚ ਹਿੰਦੂ ਦੇਵੀ ਦੇਵਤਿਆਂ ਦੀ ਪੂਜਾ ਦੀ ਮਨਾਹੀ ਦੇ ਨਾਲ ਨਾਲ ਸਿੱਖ ਧਰਮ ਬੁੱਤ ਪੂਜਾ ਦੀ ਵੀ ਮਨਾਹੀ ਕਰਦਾ ਹੈ। ਸਿੱਖ ਅਕਾਲ ਪੁਰਖ ਦੇ ਪੁਜਾਰੀ ਹਨ।

ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਨੇ ਕਸ਼ਮੀਰੀ ਪੰਡਤਾਂ ਦੀ ਆਜ਼ਾਦੀ ਲਈ ਆਪਣੀ ਸ਼ਹਾਦਤ ਦਿੱਤੀ, ਇਸ ਲਈ ਦੇਸ਼ ਦੇ ਹਰ ਬਸਿੰਦੇ ਨੂੰ ਧਰਮ ਦੀ ਆਜ਼ਾਦੀ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਾਡੇ ਬੱਚਿਆਂ ਨੂੰ ਸਕੂਲਾਂ ਵਿਚ ਵੰਦੇ ਮਾਤਰਮ ਗੀਤ ਗਾਉਣ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਇਹ ਸੈਕੂਲਰਿਜ਼ਮ ਦੀ ਉਲੰਘਣਾ ਹੈ।

 

ਪਿਛਲੀ ਖ਼ਬਰ ਨਗਰ ਨਿਗਮ ਨੇ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ੇ ਹਟਾਏ ਅਗਲੀ ਖ਼ਬਰ ਧਰਨੇ ਵਾਲੀ ਜਗ੍ਹਾਂ ਤੋਂ ਨੰਗੇ ਧੜ ਹੋ ਕੇ ਹਰਿਆਣਾ ਵੱਲ ਜਾਣਗੇ ਕਿਸਾਨ- ਡੱਲੇਵਾਲ