19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਦਾ ਦਿਹਾਂਤ

ਫਤਿਹਗੜ੍ਹ ਚੂੜੀਆਂ, (ਬਟਾਲਾ), 19 ਅਗਸਤ (ਅਵਤਾਰ ਸਿੰਘ ਰੰਧਾਵਾ )- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਨੇੜਲੇ ਸਾਥੀ ਸੀਨੀਅਰ ਆਗੂ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਦੇ ਪਿਤਾ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਸੰਖੇਪ ਬਿਮਾਰੀ ਪਿੱਛੋਂ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਅਕਾਲ ਚਲਾਣਾ ਕਰ ਗਏ।

ਅਜੀਤ ਡੈਸਕ 19-08-2026

ਫਤਿਹਗੜ੍ਹ ਚੂੜੀਆਂ, (ਬਟਾਲਾ), 19 ਅਗਸਤ (ਅਵਤਾਰ ਸਿੰਘ ਰੰਧਾਵਾ )- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਨੇੜਲੇ ਸਾਥੀ ਸੀਨੀਅਰ ਆਗੂ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਦੇ ਪਿਤਾ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਸੰਖੇਪ ਬਿਮਾਰੀ ਪਿੱਛੋਂ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਅਕਾਲ ਚਲਾਣਾ ਕਰ ਗਏ। ਇਹ ਖ਼ਬਰ ਸੁਣਦੇ ਸਾਰ ਹੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਹਸਪਤਾਲ ਵਿਖੇ ਪਹੁੰਚੇ, ਜਿਨ੍ਹਾਂ ਨੇ ਇਸ ਦੁੱਖ ਦੀ ਘੜੀ ਵਿਚ ਹੋਰ ਆਗੂਆਂ ਸਮੇਤ ਪਰਿਵਾਰ ਨਾਲ ਡੂੰਘੇ ਅਫ਼ਸੋਸ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ 20 ਅਗਸਤ ਨੂੰ ਕਰੀਬ 2 ਵਜੇ ਪਿੰਡ ਕਾਲਾ ਅਫ਼ਗਾਨਾ ਵਿਖੇ ਹੋਵੇਗਾ।

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਨੂੰ ਅਮਲੀ ਜਾਮਾ ਪਹਿਨਾਉਣਾ ਤਾਂ ਸਰਕਾਰ ਸ਼ਰਾਬ ਦੇ ਠੇਕੇ ਬੰਦ ਕਰੇ - ਸੰਤ ਸੀਚੇਵਾਲ ਅਗਲੀ ਖ਼ਬਰ ‘Sant Harchand Singh Longowal ਦੀ ਬਰਸੀ' ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ Akali ਧੜੇ ਆਹਮੋ-ਸਾਹਮਣੇ