19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜ਼ਮੀਨੀ ਮਸਲੇ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਕੱਢਿਆ ਵਿਸ਼ਾਲ ਮੋਟਰਸਾਈਕਲ ਮਾਰਚ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 19 ਅਗਸਤ (ਕਪਿਲ ਕੰਧਾਰੀ) - ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਦੀ ਅਗਵਾਈ ਹੇਠ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ।ਇਹ...

ਅਜੀਤ ਡੈਸਕ 19-08-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 19 ਅਗਸਤ (ਕਪਿਲ ਕੰਧਾਰੀ) -  ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਦੀ ਅਗਵਾਈ ਹੇਠ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ।ਇਹ ਮਾਰਚ ਪਿੰਡ ਬਾਗੂਵਾਲਾ ਤੋਂ ਸ਼ੁਰੂ ਹੋ ਕੇ ਐਸ.ਡੀ.ਐਮ. ਦਫ਼ਤਰ ਗੁਰੂ ਹਰਸਹਾਏ ਵਿਖੇ ਪਹੁੰਚਿਆ। ਇਸ ਦੌਰਾਨ ਕਿਸਾਨਾਂ ਵਲੋਂ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ ਬਾਗੂਵਾਲਾ ਵਿਖੇ ਇਕ ਕਿਸਾਨ ਪਰਿਵਾਰ ਦੀ ਕਈ ਏਕੜ ਜ਼ਮੀਨ ਹੈ। ਕਿਸਾਨ ਪਰਿਵਾਰ ਦਾ ਦੋਸ਼ ਹੈ ਕਿ ਉਹ ਲੰਬੇ ਸਮੇਂ ਤੋਂ ਉਕਤ ਜ਼ਮੀਨ ’ਤੇ ਖੇਤੀ ਕਰਦਾ ਆ ਰਿਹਾ ਹੈ, ਪਰ ਹੁਣ ਪ੍ਰਸ਼ਾਸਨ ਵਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਕਿਸਾਨ ਆਗੂਆਂ ਵਲੋਂ ਪ੍ਰਸ਼ਾਸਨ ਦੇ ਨਾਮ ਇਕ ਮੰਗ ਪੱਤਰ ਐਸ.ਡੀ.ਐਮ. ਦੇ ਸੁਪਰਡੈਂਟ ਕੇਵਲ ਕ੍ਰਿਸ਼ਨ ਅਤੇ ਉਨ੍ਹਾਂ ਦੇ ਨਾਲ ਮੌਜੂਦ  ਮਨੋਜ ਖੱਟੜ ਨੂੰ ਸੌਂਪਿਆ ਗਿਆ।ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਬਾਗੂਵਾਲਾ ਜ਼ਮੀਨੀ ਮਸਲੇ ਦਾ ਜਲਦ ਤੋਂ ਜਲਦ ਨਿਪਟਾਰਾ ਕਰਕੇ ਕਿਸਾਨ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਜਲਦ ਇਸ ਮਾਮਲੇ ਦਾ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀ ਵਲੋਂ ਇਸ ਤੋਂ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਕਿਸੇ ਵੀ ਕੀਮਤ 'ਤੇ ਜਮੀਨਾਂ ਅਕੁਆਇਰ ਨਹੀਂ ਹੋਣ ਦੇਵੇਗਾ - ਜਨਮੇਜਾ ਸਿੰਘ ਸੇਖੋਂ ਅਗਲੀ ਖ਼ਬਰ ਇਨਵੈਸਟ ਪੰਜਾਬ ਟੀਮ ਦੇ ਸਮੇਤ ਗਲੋਬਲ ਸਲਾਹਕਾਰ ਫਰਮ ਜ਼ਿਨੋਵ ਨਾਲ ਹੋਈ ਲਾਭਕਾਰੀ ਮੀਟਿੰਗ - ਅਮਨ ਅਰੋੜਾ