ਨਵੀਂ ਦਿੱਲੀ, 20 ਅਗਸਤ - ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਆਪਣੇ ਪਤੀ, ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਵੀਰ ਭੂਮੀ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸੇ ਤਰਾਂ ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀ ਪਤੀ ਰਾਬਰਟ ਵਾਡਰਾ ਨਾਲ ਆਪਣੇ ਪਿਤਾ, ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਵੀਰ ਭੂਮੀ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਤੋਂ ਇਲਾਵਾ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਆਪਣੇ ਪਿਤਾ, ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ, ਵੀਰ ਭੂਮੀ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਇਲਾਵਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਵੀ ਵੀਰ ਭੂਮੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਤਾਜ਼ਾ ਖ਼ਬਰਾਂ
Free
ਸੋਨੀਆ ਗਾਂਧੀ , ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਵਲੋਂ ਰਾਜੀਵ ਗਾਂਧੀ ਨੂੰ ਜਨਮ ਵਰ੍ਹੇਗੰਢ 'ਤੇ, ਸ਼ਰਧਾ ਦੇ ਫੁੱਲ ਭੇਟ
ਨਵੀਂ ਦਿੱਲੀ, 20 ਅਗਸਤ - ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਆਪਣੇ ਪਤੀ, ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਵੀਰ ਭੂਮੀ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸੇ ਤਰਾਂ ਕਾਂਗਰਸ ਸੰਸਦ ਮੈਂਬਰ...
ਅਜੀਤ ਡੈਸਕ
20-08-2026