20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਰੇਤ ਵਾਲੇ ਟਿੱਪਰ ਦੀ ਫੇਟ ਨਾਲ ਔਰਤ ਦੀ ਮੌਤ

ਜੈਤੋ (ਫ਼ਰੀਦਕੋਟ), 3 ਅਗਸਤ (ਗੁਰਮੀਤਪਾਲ ਰੋੜੀਕਪੂਰਾ) - ਪਿੰਡ ਰਾਮੇਆਣਾ ਵਿਖੇ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਔਰਤ ਦੀ ਰੇਤ ਵਾਲੇ ਟਿੱਪਰ ਦੇ ਟਾਇਰ ਹੇਠ ਆਉਣ ਕਾਰਨ ਮੌਤ ਹੋ...

ਅਜੀਤ ਡੈਸਕ 20-08-2026

ਜੈਤੋ (ਫ਼ਰੀਦਕੋਟ), 3 ਅਗਸਤ (ਗੁਰਮੀਤਪਾਲ ਰੋੜੀਕਪੂਰਾ) - ਪਿੰਡ ਰਾਮੇਆਣਾ ਵਿਖੇ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਔਰਤ ਦੀ ਰੇਤ ਵਾਲੇ ਟਿੱਪਰ ਦੇ ਟਾਇਰ ਹੇਠ ਆਉਣ ਕਾਰਨ ਮੌਤ ਹੋ ਗਈ। ਹਾਦਸਾ ਰਾਤ ਕਰੀਬ 7:30 ਵਜੇ ਪਿੰਡ ਰਾਮੇਆਣਾ ਦੀ ਹੱਦ ਵਿਚ ਪੈਂਦੇ ਪੈਟਰੋਲ ਪੰਪ ਨੇੜੇ ਵਾਪਰਿਆ।
ਜਾਣਕਾਰੀ ਅਨੁਸਾਰ ਪਿੰਡ ਖੱਚੜਾ ਵਾਸੀ ਸੁਖਬੀਰ ਕੌਰ (40) ਪਤਨੀ ਗੁਰਦਾਸ ਸਿੰਘ ਆਪਣੇ ਪੁੱਤਰ ਗੁਰਪਿੰਦਰ ਸਿੰਘ ਨਾਲ ਐਕਟਿਵਾ ਸਕੂਟਰੀ ’ਤੇ ਪਿੰਡ ਰਾਮੇਆਣਾ ਤੋਂ ਖੱਚੜਾ ਵੱਲ ਆ ਰਹੀ ਸੀ। ਜਦੋਂ ਉਹ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੇ ਰੇਤ ਵਾਲੇ ਟਿੱਪਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਫੇਟ ਮਾਰ ਦਿੱਤੀ।
ਟੱਕਰ ਕਾਰਨ ਸਕੂਟਰੀ ਦੇ ਪਿਛਲੇ ਪਾਸੇ ਬੈਠੀ ਸੁਖਬੀਰ ਕੌਰ ਸੜਕ ’ਤੇ ਡਿੱਗ ਪਈ ਅਤੇ ਟਿੱਪਰ ਦਾ ਟਾਇਰ ਉਸ ਦੇ ਉੱਪਰੋਂ ਲੰਘ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਸੁਖਬੀਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਕਥਿਤ ਟਿੱਪਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਪੁਲ 'ਤੇ ਲਗਭਗ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਪਹਿਲੀ ਵਾਰ ਦੌੜੀ ਵੰਦੇ ਭਾ... ਅਗਲੀ ਖ਼ਬਰ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਹੋਇਆ ਵੱਧ