20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਸਰਪ੍ਰੀਤ ਸਿੰਘ ਗਿੱਲ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਜੈਂਤੀਪੁਰ (ਅੰਮ੍ਰਿਤਸਰ), 20 ਅਗਸਤ (ਭੁਪਿੰਦਰ ਸਿੰਘ ਗਿੱਲ) - ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋ ਹਲਕਾ ਮਜੀਠਾ ਚ ਚੱਲ ਰਹੇ ਵਿਕਾਸ ਕਾਰਜਾਂ ਤੇ ਹਲਕੇ ਦੇ ਸਮੁੱਚੇ ਵਿਕਾਸ ਨੂੰ ਲੈ ਕੇ ਪਾਰਟੀ...

ਅਜੀਤ ਡੈਸਕ 20-08-2026

ਜੈਂਤੀਪੁਰ (ਅੰਮ੍ਰਿਤਸਰ), 20 ਅਗਸਤ (ਭੁਪਿੰਦਰ ਸਿੰਘ ਗਿੱਲ) - ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋ ਹਲਕਾ ਮਜੀਠਾ ਚ ਚੱਲ ਰਹੇ ਵਿਕਾਸ ਕਾਰਜਾਂ ਤੇ ਹਲਕੇ ਦੇ ਸਮੁੱਚੇ ਵਿਕਾਸ ਨੂੰ ਲੈ ਕੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ  ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਹਲਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਅਤੇ ਆਪਣੇ ਹਲਕੇ ਨੂੰ ਹੋਰ ਵਿਕਾਸ ਪੁਰਸ਼ ਤੇ ਸੰਵਾਰਨ ਲਈ ਵਿਸਥਾਰ ਨਾਲ ਚਰਚਾ ਕੀਤੀ । ਮਜੀਠਾ ਹਲਕੇ ਦੇ ਸਮੂਹ ਪਿੰਡਾਂ ਨੂੰ ਸਰਵਪੱਖੀ ਵਿਕਾਸ ਕਰਵਾ ਕੇ ਹੋਰ ਖੁਸ਼ਹਾਲ, ਵਿਕਸਿਤ ਅਤੇ ਸੁੰਦਰ ਬਣਾਉਣ ਲਈ ਭਵਿੱਖ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਸਪੁੱਤਰ ਸਰਪ੍ਰੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਵਲੋ ਹਲਕੇ ਦੀ ਤਰੱਕੀ ਅਤੇ ਲੋਕਾਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਸਾਨੂੰ ਹਲਕਾ ਨਿਵਾਸੀਆਂ ਵਲੋ ਮਿਲ ਰਹੇ ਸਹਿਯੋਗ ਸਦਕਾ ਸਾਡਾ ਉਤਸ਼ਾਹ ਵੱਧ ਰਿਹਾ ਹੈ। ਸਾਡਾ ਗਿੱਲ ਪਰਿਵਾਰ ਸਮੂਹ ਹਲਕਾ ਮਜੀਠਾ ਵਾਸੀਆਂ ਦਾ ਰਿਣੀ ਰਹੇਗਾ।

ਪਿਛਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਹਾਊਸ ਮੀਟਿੰਗ ਦੌਰਾਨ ਹੰਗਾਮਾ ਅਗਲੀ ਖ਼ਬਰ ਮਨੀਪੁਰ ਸਰਕਾਰ ਵਲੋਂ 22 ਅਗਸਤ ਤੱਕ ਸਾਰੇ ਸਕੂਲ ਅਤੇ ਯੂਨੀਵਰਸਿਟੀਆਂ ਬੰਦ ਕਰਨ ਦਾ ਐਲਾਨ